77,965 ਪੈਨਸ਼ਨ ਲਾਭਪਾਤਰੀਆਂ ਨੂੰ ਕੀਤੀ 81.23 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ

ਨਬਜ਼-ਏ-ਪੰਜਾਬ, ਮੁਹਾਲੀ, 19 ਅਗਸਤ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਜਿਸ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨ ਸਕੀਮਾਂ ਦੇ ਕਰੀਬ 77,965 ਲਾਭਪਾਤਰੀਆਂ ਨੂੰ 1 ਜਨਵਰੀ ਤੋਂ 31 ਜੁਲਾਈ ਤੱਕ ਕਰੀਬ 81,23,53,500 ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਜਨਵਰੀ ਤੋਂ 31 ਜੁਲਾਈ ਤੱਕ ਆਸ਼ਰਿਤ ਪੈਨਸ਼ਨ ਦੇ ਕਰੀਬ 6,239 ਲਾਭਪਾਤਰੀਆਂ ਨੂੰ ਕਰੀਬ 6,48,36,000 ਰੁਪਏ, ਕਰੀਬ 06,821 ਦਿਵਿਆਂਗ ਪੈਨਸ਼ਨਰਾਂ ਨੂੰ ਲਗਪਗ 07,09,65,000 ਰੁਪਏ, ਲਗਪਗ 016,710 ਵਿਧਵਾ ਪੈਨਸ਼ਨਰਾਂ ਨੂੰ ਕਰੀਬ 017,35,68,000 ਰੁਪਏ ਅਤੇ ਬੁਢਾਪਾ ਪੈਨਸ਼ਨ ਦੇ ਕਰੀਬ 048,195 ਲਾਭਪਾਤਰੀਆਂ ਨੂੰ ਲਗਪਗ 050,29,84,500 ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਨਾਗਰਿਕਾਂ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲਾਭ ਆਪਣੇ ਨੇੜਲੇ ਸੇਵਾ ਕੇਂਦਰਾਂ ’ਚੋਂ ਪ੍ਰਾਪਤ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ‘ਆਪ’ ਸਰਕਾਰ ਆਪ ਦੇ ਦੁਆਰ’’ ਮੁਹਿੰਮ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਵੀ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ 1076 ’ਤੇ ਕਾਲ ਕਰ ਕੇ ਆਪਣੇ ਘਰ ਬੈਠੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…