ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਚਾਰੇ ਗੁੰਬਦਾਂ ਉੱਤੇ ਸੋਨੇ ਦੇ ਕਲਸ਼ ਚੜਾਏ

ਨਬਜ਼-ਏ-ਪੰਜਾਬ, ਮੁਹਾਲੀ, 19 ਅਗਸਤ:
ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਗੁਰੂਘਰ ਦੇ ਚਾਰੇ ਗੁੰਬਦਾਂ ਦੇ ਉੱਪਰ ਸੋਨੇ ਦੇ ਕਲਸ਼ ਚੜਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੀ ਮਿੱਠੀ ਤੇ ਨਿੱਘੀ ਯਾਦ ਵਿੱਚ ਅੱਜ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਸਮਾਗਮ ਹੋਇਆ। ਅਰਦਾਸ ਉਪਰੰਤ ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਦੇ ਚਾਰੇ ਗੁੰਬਦਾਂ ਦੇ ਉੱਪਰ ਸੋਨੇ ਦੇ ਕਲਸ਼ ਚੜ੍ਹਾਉਣ ਦੀ ਸੇਵਾ ਸੰਪੂਰਨ ਕੀਤੀ ਗਈ।
ਸੰਤ ਬਾਬਾ ਮਨਪ੍ਰੀਤ ਸਿੰਘ ਲੋਹਾਰੀ ਵਾਲੇ, ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੀ ਗੱਦੀ ਨਸ਼ੀਨ ਬੀਬੀ ਕੁਲਵਿੰਦਰ ਕੌਰ ਗੰਢੂਆਂ ਸਮੇਤ ਹੋਰ ਕਈ ਸੰਤ ਮਹਾਪੁਰਸ਼ਾਂ ਨੇ ਸਮਾਗਮ ਵਿੱਚ ਪਹੁੰਚ ਕੇ ਸੰਗਤ ਨੂੰ ਅਸ਼ੀਰਵਾਦ ਦਿੱਤਾ। ਅਖੀਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਮਹਾਪੁਰਸ਼ਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਈ ਪ੍ਰਕਾਰ ਦੀਆਂ ਮਠਿਆਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਇਲਾਕੇ ਵਿੱਚ ਸੈਂਕੜੇ ਸ਼ਹੀਦ ਸਿੰਘਾਂ ਦੇ ਇਸ ਪਵਿੱਤਰ ਅਸਥਾਨ ਦੀ ਬਹੁਤ ਮਹਾਨਤਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…