ਕੋਲਕਾਤਾ ਕਾਂਡ: ਵੇਰਕਾ ਆਊਟਸੋਰਸ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਰੋਸ ਵਿਖਾਵਾ

ਨਬਜ਼-ਏ-ਪੰਜਾਬ, ਮੁਹਾਲੀ, 20 ਅਗਸਤ:
ਵੇਰਕਾ ਮਿਲਕ ਪਲਾਂਟ ਮੁਹਾਲੀ ਦੀ ਵੇਰਕਾ ਆਊਟਸੋਰਸ ਯੂਨੀਅਨ ਦੇ ਮੈਂਬਰਾਂ ਨੇ ਅੱਜ ਗੇਟ ਰੈਲੀ ਕਰਕੇ ਪਿਛਲੇ ਦਿਨੀਂ ਕੋਲਕਾਤਾ ਵਿਖੇ ਇੱਕ ਟਰੇਨੀ ਮਹਿਲਾ ਡਾਕਟਰ ਨਾਲ ਵਾਪਰੀ ਵਹਿਸ਼ੀਆਨਾ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਯੂਨੀਅਨ ਪ੍ਰਧਾਨ ਜਤਿੰਦਰ ਸਿੰਘ ਤੇ ਹੋਰਨਾਂ ਆਗੂਆਂ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।
ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਸਿਆਸੀ ਸ਼ਹਿ ਪ੍ਰਾਪਤ ਦਰਿੰਦਿਆਂ ਵੱਲੋਂ ਆਏ ਦਿਨ ਜਬਰ-ਜਨਾਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਨੌਕਰੀਪੇਸ਼ਾ ਅੌਰਤਾਂ ਅਤੇ ਨੌਜਵਾਨ ਮੁਟਿਆਰਾਂ ਨਾਲ ਬਲਾਤਕਾਰ ਤੋਂ ਬਾਅਦ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ, ਹੁਣ ਤੱਕ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪ੍ਰੰਤੂ ਸਮੇਂ ਦੀਆਂ ਸਰਕਾਰ ਵੱਲੋਂ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਗੱਲ ਕਰਨੀ ਤਾਂ ਦੂਰ, ਇਸ ਘਟਨਾ ਦੀ ਨਿਖੇਧੀ ਲਈ ਮੂੰਹ ਤੱਕ ਨਹੀਂ ਖੋਲ੍ਹਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਵੇਰਕਾ ਆਊਟਸੋਰਸ ਯੂਨੀਅਨ ਨੇ ਅੱਜ ਪੂਰੇ ਪੰਜਾਬ ਵਿੱਚ ਵੇਰਕਾ ਮਿਲਕ ਪਲਾਂਟਾਂ ਵਿਖੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਨਰਿੰਦਰ ਸਿੰਘ, ਤਜਿੰਦਰ ਸਿੰਘ, ਇਕਬਾਲ ਸਿੰਘ (ਸਾਰੇ ਡਿਪਟੀ ਮੈਨੇਜਰ), ਨਰੇਸ਼ ਸਿੰਘ ਪ੍ਰਧਾਨ ਸੀਟੀਸੀ ਯੂਨੀਅਨ, ਦਲਬੀਰ ਸਿੰਘ, ਨਵਰੀਤ ਕੌਰ ਭੰਗੂ, ਦਵਿੰਦਰ ਕੌਰ, ਜਗਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…