Share on Facebook Share on Twitter Share on Google+ Share on Pinterest Share on Linkedin ਕੋਲਕਾਤਾ ਕਾਂਡ: ਡਾਕਟਰਾਂ ਦੇ ਹੱਕ ਵਿੱਚ ਆਮ ਸ਼ਹਿਰੀਆਂ ਵੱਲੋਂ ਮੋਮਬੱਤੀ ਮਾਰਚ ਡਿਪਟੀ ਮੇਅਰ ਕੁਲਜੀਤ ਬੇਦੀ ਸਮੇਤ ਵੱਡੀ ਗਿਣਤੀ ਵਿੱਚ ਅੌਰਤਾਂ ਨੇ ਕੀਤੀ ਸ਼ਮੂਲੀਅਤ ਨਬਜ਼-ਏ-ਪੰਜਾਬ, ਮੁਹਾਲੀ, 21 ਅਗਸਤ: ਪੱਛਮੀ ਬੰਗਾਲ ਦੇ ਕੋਲਕਾਤਾ ਮੈਡੀਕਲ ਕਾਲਜ ਦੀ ਰੈਜ਼ੀਡੈਂਟ ਡਾਕਟਰ (ਮਹਿਲਾ ਟਰੇਨੀ ਡਾਕਟਰ) ਨਾਲ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਲੋਕਾਂ ਵਿੱਚ ਰੋਹ ਭਖਦਾ ਜਾ ਰਿਹਾ ਹੈ। ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਕੈਮਿਸਟਾਂ ਤੋਂ ਇਲਾਵਾ ਹੁਣ ਆਮ ਨਾਗਰਿਕ ਵੀ ਸੜਕਾਂ ’ਤੇ ਉਤਰ ਆਏ ਹਨ। ਇਨਸਾਫ਼ ਦੀ ਮੰਗ ਨੂੰ ਲੈ ਕੇ ਡਾਕਟਰਾਂ ਦੀ ਚੱਲ ਰਹੀ ਲੜੀਵਾਰ ਹੜਤਾਲ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਮੁਹਾਲੀ ਵਿਖੇ ਵਿਮੈਨ ਵੈੱਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਅਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਨੇ ਸਾਂਝੇ ਤੌਰ ’ਤੇ ਮੋਮਬੱਤੀ ਮਾਰਚ ਕੀਤਾ। ਜਿਸ ਵਿੱਚ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿੱਚ ਅੌਰਤਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਹਸਪਤਾਲਾਂ ਵਿੱਚ ਮਹਿਲਾ ਡਾਕਟਰਾਂ ਸਮੇਤ ਹੋਰ ਕੰਮਕਾਜੀ ਅੌਰਤਾਂ, ਅਧਿਆਪਕਾਵਾਂ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਦੀਪਿੰਦਰ ਸਿੰਘ, ਪਿੰਕੀ ਅੌਲਖ, ਪੁਸ਼ਪਿੰਦਰ ਥਿੰਦ, ਰਾਜਵਿੰਦਰ ਗਿੱਲ, ਡਾ. ਕੋਛੜ, ਦੀਪਕ ਦੂਆ, ਰਣਜੋਧ ਸਿੰਘ ਅਤੇ ਕੁਲਦੀਪ ਕੌਰ ਨੇ ਡਾਕਟਰਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕਰਦ ਹੋਏ ਸਮੇਂ ਦੀਆਂ ਸਰਕਾਰਾਂ ਤੋਂ ਜ਼ੋਰਦਾਰ ਮੰਗ ਕੀਤੀ ਕਿ ਭਵਿੱਖ ਮਹਿਲਾ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਹਰਜ ਕੀਮਤ ’ਤੇ ਯਕੀਨੀ ਬਣਾਇਆ ਜਾਵੇ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਦੇਸ਼ ਵਿੱਚ ਚੱਲ ਰਹੇ ਜਨ ਅੰਦੋਲਨ ਵਿੱਚ ਅੌਰਤਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਸਰਕਾਰ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਅੌਰਤਾਂ ਵਿੱਚ ਵਿਆਪਕ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਡਾਕਟਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ‘ਸੈਂਟਰਲ ਪ੍ਰੋਟੈਕਸ਼ਨ ਐਕਟ ਫਾਰ ਆਲ ਦਿ ਮੈਡੀਕਲ ਪ੍ਰੋਫ਼ੈਸ਼ਨਲਜ਼’ ਫੌਰੀ ਲਾਗੂ ਕੀਤਾ ਜਾਵੇ ਤਾਂ ਜੋ ਡਾਕਟਰ ਅਤੇ ਸਟਾਫ਼ ਬਿਨਾਂ ਕਿਸੇ ਭੈਅ ਤੋਂ ਆਪਣੀ ਡਿਊਟੀ ਕਰ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ