Share on Facebook Share on Twitter Share on Google+ Share on Pinterest Share on Linkedin ਕੋਲਕਾਤਾ ਕਾਂਡ: ਬਲੌਂਗੀ ਵਿੱਚ ਅੌਰਤਾਂ ਤੇ ਬੱਚਿਆਂ ਨੇ ਮੋਮਬੱਤੀ ਮਾਰਚ ਕੀਤਾ ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ: ਪੱਛਮੀ ਬੰਗਾਲ ਦੇ ਕੋਲਕਾਤਾ ਮੈਡੀਕਲ ਕਾਲਜ ਦੀ ਰੈਜ਼ੀਡੈਂਟ ਡਾਕਟਰ (ਮਹਿਲਾ ਟਰੇਨੀ ਡਾਕਟਰ) ਨਾਲ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਦੇਸ਼ ਦਾ ਆਮ ਨਾਗਰਿਕ ਸੜਕਾਂ ’ਤੇ ਉਤਰ ਆਇਆ ਹੈ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਡਾਕਟਰਾਂ ਦੀ ਚੱਲ ਰਹੀ ਲੜੀਵਾਰ ਹੜਤਾਲ ਦੇ ਸਮਰਥਨ ਵਿੱਚ ਸ਼ੁੱਕਰਵਾਰ ਨੂੰ ਪਿੰਡ ਬਲੌਂਗੀ ਵਿੱਚ ਅੌਰਤਾਂ ਅਤੇ ਬੱਚਿਆਂ ਨੇ ਮੋਮਬੱਤੀ ਮਾਰਚ ਕੀਤਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਮੋਮਬੱਤੀ ਮਾਰਚ ਵਿੱਚ ਸ਼ਾਮਲ ਰੀਟਾ ਰਾਣੀ, ਸੁਖੀ, ਕਵਿਤਾ, ਮਮਤਾ ਅਤੇ ਹੋਰਨਾਂ ਨੇ ਮੰਗ ਕੀਤੀ ਕਿ ਕੋਲਕਾਤਾ ਵਿੱਚ ਵਾਪਰੀ ਉਕਤ ਘਿਣਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਹਿਸ਼ੀ ਦਰਿੰਦਿਆਂ ਨੂੰ ਫਾਂਸੀ ’ਤੇ ਲਟਕਾਇਆ ਜਾਵੇ ਅਤੇ ਦੇਸ਼ ਵਿੱਚ ਖਾਸ ਕਰਕੇ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਅੌਰਤਾਂ ਅਤੇ ਬੱਚੀਆਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ। ਇਸ ਮੌਕੇ ਸਾਬਕਾ ਸਰਪੰਚ ਮੱਖਣ ਸਿੰਘ, ਸਾਬਕਾ ਪੰਚ ਹਰਿੰਦਰ ਸਿੰਘ ਅਤੇ ਹੋਰਨਾਂ ਕਿਹਾ ਕਿ ਇੱਕ ਪਾਸੇ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਲਗਾ ਰਹੇ ਹਨ, ਉੱਥੇ ਦੂਜੇ ਪਾਸੇ ਨਿੱਤ ਦਿਨ ਬਲਾਤਕਾਰ ਅਤੇ ਕਤਲ ਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਅਜਿਹੀ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਜਿਸ ਨਾਲ ਭਵਿੱਖ ਵਿੱਚ ਅਪਰਾਧੀਆਂ ਦੀ ਰੂਹ ਤੱਕ ਕੰਬ ਜਾਵੇ ਅਤੇ ਕੋਈ ਵੀ ਦੁਬਾਰਾ ਅਜਿਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਨਾ ਕਰ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ