‘ਪੰਜਾਬ ਸਰਕਾਰ ਆਪ ਦੇ ਦੁਆਰ’: ਸੁਵਿਧਾ ਕੈਂਪਾਂ ਵਿੱਚ ਪੇਂਡੂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ:
‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੁਹਾਲੀ ਪ੍ਰਸ਼ਾਸਨ ਵੱਲੋਂ ਪਿੰਡ ਮਨੌਲੀ ਵਿਖੇ ਸੁਵਿਧਾ ਕੈਂਪ ਲਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਐਸਡੀਐਮ ਦੀਪਾਂਕਰ ਗਰਗ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਆਦਾਤਰ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ। ਪਿੰਡ ਮਨੌਲੀ ਦੇ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਅਧਾਰ ਕਾਰਡ ਪਹਿਲਾਂ ਵੀ ਬਣਿਆ ਹੋਇਆ ਸੀ ਲੇਕਿਨ ਉਸ ਵਿੱਚ ਉਸ ਦਾ ਨਾਮ ਅਤੇ ਜਨਮ ਮਿਤੀ ਗਲਤ ਦਰਜ ਹੋਣ ਕਾਰਨ ਉਸਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪ੍ਰੰਤੂ ਅੱਜ ਉਸ ਨੇ ਆਪਣੇ ਆਧਾਰ ਕਾਰਡ ਵਿੱਚ ਸੋਧ ਲਈ ਅਪਲਾਈ ਕਰਨ ’ਤੇ ਜਲਦੀ ਹੀ ਨਵਾਂ ਆਧਾਰ ਕਾਰਡ ਬਣਾਉਣ ਦਾ ਭਰੋਸਾ ਦਿੱਤਾ।
ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬਾਲ ਪ੍ਰਾਜੈਕਟ ਅਫ਼ਸਰ ਗੁਰਸਿਮਰਨ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ 0 ਤੋਂ 6 ਸਾਲ ਤੱਕ ਦੇ 15 ਬੱਚਿਆਂ ਦੇ ਆਧਾਰ ਕਾਰਡ ਬਣਾਏ ਗਏ ਹਨ ਅਤੇ ਦਰਜਨ ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਆਸ਼ਰਿਤ ਪੈਨਸ਼ਨ ਦਾ ਲਾਭ ਦਿੱਤਾ ਗਿਆ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਰੁਕੇ ਹੋਏ ਕੰਮ ਕਰਾਉਣ ਲਈ ਪਹਿਲਕਦਮੀ ਕਰ ਰਹੇ ਹਨ ਅਤੇ ਇਹ ਕੈਂਪ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ, ਕਿਉਂ ਜੋ ਹੁਣ ਉਨ੍ਹਾਂ ਦੇ ਕੰਮ ਦਫ਼ਤਰਾਂ ਦੀ ਥਾਂ ਘਰਾਂ ਨੇੜੇ ਹੋ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…