ਸ਼ਾਸਤਰੀ ਮਾਡਲ ਸਕੂਲ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 24 ਅਗਸਤ:
ਇੱਥੋਂ ਦੇ ਸ਼ਾਸਤਰੀ ਮਾਡਲ ਸਕੂਲ ਵਿੱਚ ਅੱਜ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਗਈ। ਨੰਨ੍ਹੇ-ਮੁੰਨ੍ਹੇ ਵਿਦਿਆਰਥੀ ਕ੍ਰਿਸ਼ਨ ਭਗਵਾਨ ਦੇ ਸੁੰਦਰ ਪਹਿਰਾਵੇ ਪਹਿਨ ਕੇ ਸਕੂਲ ਪਹੁੰਚੇ। ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਝਾਕੀਆਂ ਪੇਸ਼ ਕੀਤੀਆਂ। ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਭਜਨ ਰਲ ਮਿਲ ਕੇ ਗਾਏ। ਡਾਂਡੀਆ, ਰਾਸਲੀਲਾ ਤੋਂ ਇਲਾਵਾ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਅੱਠਵੀਂ ਜਮਾਤ ਦੇ ਏਕਮ ਨੇ ਸ੍ਰੀ ਕ੍ਰਿਸ਼ਨ ਦੇ ਸ਼ਲੋਕ ਸੁਣਾਏ।
ਸਕੂਲ ਦੀ ਅਧਿਆਪਕ ਸ੍ਰੀਮਤੀ ਸੀਮਾ ਸ਼ਰਮਾ ਤੇ ਦੀਪਿਕਾ ਨੇ ਸਟੇਜ ਦੀ ਸਜਾਵਟ ਅਤੇ ਰੰਗਮੰਚ ਨੂੰ ਸੰਭਾਲਿਆ। ਕੁਮਾਰੀ ਆਰਤੀ ਸਿੰਘ ਨੇ ਸਟੇਜ ’ਤੇ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਚਿੱਤਰਕਾਰੀ ਕੀਤੀ। ਬੱਚਿਆਂ ਨੇ ਲੱਡੂ ਗੋਪਾਲ ਨੂੰ ਝੂਲਾ ਝੁਲਾਇਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਆਰ ਬਾਲਾ ਨੇ ਜਨਮ ਅਸਟਮੀ ਦਾ ਤਿਉਹਾਰ ਮਨਾਉਣ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਦੇਸ਼ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਾਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ ਤੋਂ ਚੰਗੇ ਕਰਮ ਕਰਨ ਦੀ ਸਿੱਖਿਆ ਲੈਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…