ਸ੍ਰੀ ਗੁਰੂ ਰਵਿਦਾਸ ਡਾਇਮੰਡ ਟੈਂਪਲ ਫੇਜ਼-7 ਦਾ 25ਵਾਂ ਸਥਾਪਨਾ ਦਿਵਸ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵੱਲੋਂ ਸ੍ਰੀ ਗੁਰੂ ਰਵਿਦਾਸ ਡਾਇਮੰਡ ਟੈਂਪਲ ਦਾ 25ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭਾ ਦੇ ਪ੍ਰੈੱਸ ਸਕੱਤਰ ਡੀਪੀ ਹੁਸ਼ਿਆਰਪੁਰੀ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਦਿਲਗੀਰ ਅਤੇ ਸਾਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਮਾਤਾ ਕਲਸੀ ਇਸਤਰੀ ਵੈੱਲਫੇਅਰ ਅਤੇ ਸਤਿਸੰਗ ਸੁਸਾਇਟੀ ਅਤੇ ਮਾਤਾ ਲੋਨਾ ਸਤਿਸੰਗ ਜਥਿਆਂ ਨੇ ਵੀ ਬਾਣੀ ਦਾ ਗੁਣਗਾਨ ਕੀਤਾ। ਬੀਬੀ ਸੁਖਵਿੰਦਰ ਕੌਰ ਨੇ ਸ਼ਬਦ ਰਾਹੀਂ ਹਾਜ਼ਰੀ ਲਗਵਾਈ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗੁਰੂਘਰ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦੱਸੇ ਮਾਰਗ ’ਤੇ ਚੱਲ ਕੇ ਗਰੀਬ ਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਆਪਣੇ ਹੱਕਾਂ ਅਤੇ ਅਧਿਕਾਰਾਂ ਲਈ ਦਲਿਤ ਸਮਾਜ ਨੂੰ ਇੱਕਜੁੱਟ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਭਾ ਦੇ ਕਾਨੂੰਨੀ ਸਲਾਹਕਾਰ ਆਰਏ ਸੁਮਨ, ਮੈਂਬਰ ਡੀਆਰ ਪਾਲ ਅਤੇ ਐਚਐਲ ਮਹਿਮੀ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਕ ਦੀ ਜ਼ਿੰਮੇਵਾਰੀ ਸਭਾ ਦੇ ਜਨਰਲ ਸਕੱਤਰ ਪੀਆਰ ਮਾਨ ਨੇ ਨਿਭਾਈ। ਅਖੀਰ ਵਿੱਚ ਸਭਾ ਦੇ ਪ੍ਰਧਾਨ ਬੀਡੀ ਸਵੈਨ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…