ਬੀਬੀ ਪਰਮਿੰਦਰ ਕੌਰ ਰੰਧਾਵਾ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਭਰਜਾਈ ਪਰਮਿੰਦਰ ਕੌਰ ਰੰਧਾਵਾ ਅਤੇ ਇੰਦਰਜੀਤ ਸਿੰਘ ਰੰਧਾਵਾ ਦੀ ਧਰਮਪਤਨੀ ਅਤੇ ਦੀਪਇੰਦਰ ਸਿੰਘ ਰੰਧਾਵਾ ਦੇ ਮਾਤਾ ਅਤੇ ਉਦੇਵੀਰ ਸਿੰਘ ਰੰਧਾਵਾ ਦੀ ਤਾਈ ਜੀ ਦੀ ਆਤਮਿਕ ਸ਼ਾਂਤੀ ਲਈ ਅੱਚ ਨਿਊ ਚੰਡੀਗੜ੍ਹ ਵਿਖੇ ਸੰਤ ਬਾਬਾ ਵਰਿਆਮ ਸਿੰਘ ਜੀ ਦੀ ਤਪ ਅਸਥਾਨ ਗੁਰਦੁਆਰਾ ਸ੍ਰੀ ਰਤਵਾੜਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਖਵੱਖ ਆਗੂਆਂ ਨੇ ਬੀਬੀ ਪਰਮਿੰਦਰ ਕੌਰ ਰੰਧਾਵਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਸ੍ਰੀ ਰੰਧਾਵਾ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਨਤਮਸਤਕ ਹੋ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਰੰਧਾਵਾ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਣ ਵਾਲੀ ਸਾਧ ਸੰਗਤ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਾਕ ਸਬੰਧੀ ਅਤੇ ਰੰਧਾਵਾ ਪਰਿਵਾਰ ਨਾਲ ਸਾਂਝ ਰੱਖਣ ਵਾਲੇ ਪਤਵੰਤੇ ਮੌਜੂਦ ਸਨ। ਇਹ ਜਾਣਕਾਰੀ ਰੰਧਾਵਾ ਪਰਿਵਾਰ ਦੇ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਮੀਡੀਆ ਨਾਲ ਸਾਂਝੀ ਕੀਤੀ। ਇਸ ਮੌਕੇ ਸੰਤ ਬਾਬਾ ਲਖਮੀਰ ਸਿੰਘ ਜੀ ਨੇ ਰੰਧਾਵਾ ਭਰਾਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…