ਰੋਟਰੀ ਕਲੱਬ ਸਿਲਵਰ ਸਿਟੀ ਨੇ ਸ਼ਾਸਤਰੀ ਸਕੂਲ ਵਿੱਚ ਮੈਡੀਕਲ ਕੈਂਪ ਲਾਇਆ

ਨਬਜ਼-ਏ-ਪੰਜਾਬ, ਮੁਹਾਲੀ, 3 ਸਤੰਬਰ:
ਰੋਟਰੀ ਕਲੱਬ ਸਿਲਵਰ ਸਿਟੀ ਵੱਲੋਂ ਇੱਥੋਂ ਦੇ ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿਖੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਰਜਨੀਸ਼ ਕੁਮਾਰ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਹੋਮਿਉਪੈਥੀ ਕਾਲਜ ਚੰਡੀਗੜ੍ਹ ਦੀ ਡਾ. ਗੁਰਪ੍ਰੀਤ ਕੌਰ ਗਿੱਲ ਜੋ ਕਿ ਰੋਟਰੀ ਕਲੱਬ ਦੇ ਸਕੱਤਰ ਵੀ ਹਨ, ਦੀ ਅਗਵਾਈ ਵਾਲੀ ਮੈਡੀਕਲ ਟੀਮ ਨੇ ਸਕੂਲੀ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਰ ਬਾਲਾ ਨੇ ਰੋਟਰੀ ਕਲੱਬ ਦੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੈਡੀਕਲ ਟੀਮ ਦਾ ਧੰਨਵਾਦ ਕੀਤਾ। ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਡਾ. ਸ਼ਾਲਿਨੀ ਸਮੇਤ ਡਾਕਟਰਾਂ ਸਮੇਤ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…