ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ

ਲੋੜਵੰਦਾਂ ਦੀ ਸੁਵਿਧਾ ਲਈ ਮੈਡੀਕਲ ਕੈਂਪ, ਮੁਫ਼ਤ ਮੈਮੋਗਰਾਫ਼ੀ ਤੇ ਖ਼ੂਨਦਾਨ ਕੈਂਪ ਲਗਾਇਆ

ਨਬਜ਼-ਏ-ਪੰਜਾਬ, ਮੁਹਾਲੀ, 16 ਅਕਤੂਬਰ:
ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਨਿੱਘੀ ਯਾਦ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਸਾਲਾਨਾ ਸਮਾਗਮ ਅੱਜ ਸਮਾਪਤ ਹੋ ਗਿਆ। ਅਖੀਰਲੇ ਦਿਨ ਪੰਜਾਬ ਸਮੇਤ ਗੁਆਂਢੀ ਸੂਬਿਆਂ ਅਤੇ ਵਿਦੇਸ਼ੀ ਮੁਲਕਾਂ ’ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਅਤੇ ਕਥਾ ਵਾਚਕਾਂ ਅਤੇ ਕਵੀਸ਼ਰੀਆਂ ਨੇ ਕਥਾ, ਕੀਰਤਨ ਅਤੇ ਹਰਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਭੈਣ ਰਵਿੰਦਰ ਕੌਰ ਨੇ ਤਿੰਨੇ ਦਿਨ ਸ਼ਬਦ ਦੀ ਵਿਚਾਰ ਕਰਦਿਆਂ ਸੰਗਤ ਨੂੰ ਸਿਮਰਨ ਨਾਲ ਜੋੜਿਆ। ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨਾ ਵਾਲੇ, ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪ੍ਰਦੀਪ ਸਿੰਘ, ਭਾਈ ਸਰਬਜੀਤ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਸ਼ੁਰੂ ਕੀਤਾ ਸੀ, ਉਸ ’ਤੇ ਚੱਲਦਿਆਂ ਸੋਹਾਣਾ ਹਸਪਤਾਲ ਵੱਡੇ ਪੱਧਰ ’ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿੱਚ ਲੋੜਵੰਦਾਂ ਦੀ ਸੁਵਿਧਾ ਲਈ ਮੈਡੀਕਲ ਕੈਂਪ, ਮੁਫ਼ਤ ਮੈਮੋਗਰਾਫੀ ਅਤੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਖੂਨਦਾਨ ਕੀਤਾ ਅਤੇ ਸੈਂਕੜੇ ਵਿਅਕਤੀਆਂ ਦੀ ਜਾਂਚ ਕੀਤੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…