ਝੋਨੇ ਦੇ ਖ਼ਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਵਿੱਚ ਪਹੁੰਚੇ ਡੀਸੀ ਤੇ ਐੱਸਐੱਸਪੀ, ਲੋਕਾਂ ਨਾਲ ਕੀਤੀ ਗੱਲ

ਕਿਸੇ ਵੀ ਮੰਡੀ ਵਿੱਚ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਆਸ਼ਿਕਾ ਜੈਨ

ਮੁਹਾਲੀ ਜ਼ਿਲ੍ਹੇ ਵਿੱਚ 1.22 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ, ਕਿਸਾਨਾਂ ਨੂੰ 252 ਕਰੋੜ ਤੋਂ ਵੱਧ ਅਦਾਇਗੀ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 26 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ ਅੱਜ ਸਨੇਟਾ ਮੰਡੀ ਪੁੱਜੇ। ਇਸ ਮੌਕੇ ਐਸਡੀਐਮ ਦਮਨਦੀਪ ਕੌਰ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ। ਡੀਸੀ ਅਤੇ ਐੱਸਐੱਸਪੀ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਮੁਤਾਬਕ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,22,197 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੱੁਕੀ ਹੈ, ਜੋ ਕੁੱਲ ਅਨੁਮਾਨੀ ਗਈ ਆਮਦ 2.14 ਲੱਖ ਮੀਟਰਿਕ ਟਨ ਦੀ 57 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੋਂ ਬਾਅਦ ਲਿਫ਼ਟਿੰਗ ਵੀ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 26250 ਮੀਟਰਿਕ ਟਨ ਫ਼ਸਲ ਚੁੱਕੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਈਸ ਮਿੱਲਰਾਂ ਨੂੰ ਭਰੋਸੇ ਵਿੱਚ ਲੈ ਕੇ ਲਿਫ਼ਟਿੰਗ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਮੂਹ ਰਾਈਸ ਮਿੱਲਰ ਮੰਡੀਆਂ ’ਚੋਂ ਲਿਫ਼ਟਿੰਗ ਦੇ ਕੰਮ ਨੂੰ ਯਕੀਨੀ ਬਣਾਉਣਗੇ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਪਨਗਰੇਨ ਨੇ 41808 ਮੀਟਰਿਕ ਟਨ, ਮਾਰਕਫੈੱਡ ਨੇ 32532 ਮੀਟਰਿਕ ਟਨ, ਪਨਸਪ ਨੇ 26447 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਨਿਗਮ ਨੇ 10577 ਮੀਟਰਿਕ ਟਨ, ਭਾਰਤੀ ਖ਼ੁਰਾਕ ਨਿਗਮ ਨੇ 10172 ਮੀਟਰਿਕ ਟਨ ਝੋਨਾ ਖ਼ਰੀਦਿਆਂ ਹੈ ਜਦਕਿ ਪ੍ਰਾਈਵੇਟ ਵਪਾਰੀਆਂ ਵੱਲੋਂ ਸਿਰਫ਼ 661 ਮੀਟਰਿਕ ਟਨ ਝੋਨਾ ਹੀ ਖ਼ਰੀਦਿਆਂ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖ਼ਰੀਦੇ ਗਏ ਝੋਨੇ ਦੇ ਇਵਜ਼ ਵਿੱਚ ਕਿਸਾਨਾਂ ਨੂੰ 252 ਕਰੋੜ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ। ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਮੰਡੀਆਂ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…