Share on Facebook Share on Twitter Share on Google+ Share on Pinterest Share on Linkedin ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਵਫ਼ਦ ਏਡੀਸੀ ਨੂੰ ਮਿਲਿਆ, ਮੰਗ ਪੱਤਰ ਦਿੱਤਾ ਝੋਨੇ ਦੀ ਖਰੀਦ ਤੇ ਲਿਫ਼ਟਿੰਗ ਦਾ ਪ੍ਰਬੰਧ ਕਰਨ ਅਤੇ ਡੀਏਪੀ ਖਾਦ ਮੁਹੱਈਆ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਮੁਹਾਲੀ, 29 ਅਕਤੂਬਰ: ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਵਿੱਚ ਆ ਰਹੀ ਸਮੱਸਿਆ ਕਾਰਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਏਡੀਸੀ ਵਿਰਾਜ ਐਸ ਤਿੜਕੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਲਖਵਿੰਦਰ ਸਿੰਘ, ਜਸਪਾਲ ਸਿੰਘ ਲਾਂਡਰਾਂ, ਕੁਲਵੰਤ ਸਿੰਘ ਮੀਤ ਪ੍ਰਧਾਨ ਲੱਖੋਵਾਲ, ਜਗਦੀਸ਼ ਚੰਦ ਮਾਣਕਮਾਜਰਾ, ਪਰਵਿੰਦਰ ਸਿੰਘ ਮਾਣਕ ਮਾਜਰਾ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ, ਕਰਮ ਸਿੰਘ, ਦਲਵੀਰ ਸਿੰਘ, ਜਗਵਿੰਦਰ ਸਿੰਘ, ਬੇਅੰਤ ਸਿੰਘ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਵੀ ਹਾਜਰ ਸਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਸੰਕਟ ਚਲ ਰਿਹਾ ਹੈ ਪਰੰਤੂ ਪੰਜਾਬ ਸਰਕਾਰ ਕੋਈ ਵੀ ਦਿਲਚਸਪੀ ਨਹੀਂ ਦਿਖਾ ਰਹੀ। ਆਗੂਆਂ ਨੇ ਕਿਹਾ ਕਿ ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨ ਬਹੁਤ ਪਰੇਸ਼ਾਨ ਹੈ। ਉਹਨਾਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਨਹੀਂ ਮਿਲ ਰਹੀ ਅਤੇ ਦੁਕਾਨਦਾਰ ਬਲੈਕ ਕਰ ਰਹੇ ਹਨ ਜਿਸ ਨਾਲ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਇਹ ਵੀ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂਹੰਦ ਵਾਸਤੇ ਬੇਲਰ ਦਿੱਤੇ ਜਾਣ ਤਾਂ ਜੋ ਕਿਸਾਨ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਪਰ ਸਰਕਾਰ ਤੇ ਪ੍ਰਸ਼ਾਸਨ ਕਿਸਾਨਾਂ ਨੂੰ ਬੇਲਰ ਦੇਣ ਵਿੱਚ ਨਾਕਾਮਯਾਬ ਰਹੀ ਹੈ, ਜਿਸ ਕਾਰਨ ਕਿਸਾਨ ਅੱਗ ਲਾਉਣ ਲਈ ਮਜਬੂਰ ਹੋ ਰਹੇ ਹਨ ਅਤੇ ਸਰਕਾਰ ਪਰਚੇ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਉਹ ਪਰਚੇ ਕੈਂਸਲ ਕੀਤੇ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਕਈ ਮੰਡੀਆਂ ’ਚੋਂ ਸ਼ੈਲਰ ਵਾਲੇ ਆੜ੍ਹਤੀਆਂ ਨਾਲ ਮਿਲ ਕੇ ਕੱਟ ਲਗਾ ਰਹੇ ਹਨ, ਜਿਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ