ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਇੱਕ ਸੇਵਾਦਾਰ ਵੱਲੋਂ ਕਾਰਸੇਵਾ ਲਈ ਆਪਣੀ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਕੀਤੀ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸੇਵਾਦਾਰ ਨੇ ਕਾਰਸੇਵਾ ਲਈ ਗੱਡੀ ਦੇ ਸਾਰੇ ਦਸਤਾਵੇਜ਼ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨਾਮ ਕਰਵਾ ਕੇ ਪ੍ਰਬੰਧਕ ਕਮੇਟੀ ਨੂੰ ਦਿੱਤੇ ਗਏ। ਦਾਨੀ ਸੱਜਣ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਇਸ ਅਸਥਾਨ ਨਾਲ ਜੁੜਿਆ ਹੋਇਆ ਹੈ ਅਤੇ ਉਹ ਹੋਰਨਾਂ ਦਾਨੀਆਂ ਵੱਲੋਂ ਭੇਟ ਕੀਤੀਆਂ ਜਾਂਦੀਆਂ ਗੱਡੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਗੱਡੀ ਭੇਟ ਕਰ ਰਿਹਾ ਹੈ। ਇਸ ਮੌਕੇ ਗੁਰੂਘਰ ਦੇ ਸੇਵਾਦਾਰਾਂ ਨੇ ਇਕੱਠੇ ਹੋ ਕੇ ਕੜਾਹਿ ਪ੍ਰਸ਼ਾਦਿ ਦੀ ਦੇਗ ਸਜਾ ਕੇ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨ ਬੱਸਾਂ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਟ ਕੀਤੀਆਂ ਜਾ ਚੁੱਕੀਆਂ ਹਨ। ਨਾਲ ਹੀ ਕਾਰਸੇਵਾ ਲਈ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿਕਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਮਿਨੀ ਟਰੱਕ 3200, ਟਾਟਾ ਐਲਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਟ ਕੀਤਾ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…