nabaz-e-punjab.com

ਪੰਜਾਬੀ ਵਾਧੂ ਵਿਸ਼ਾ ਸੈਸ਼ਨ 2023-24 ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 31 ਦਸੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਸੈਸ਼ਨ 2023-24 ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ 30 ਜਨਵਰੀ 2025 ਅਤੇ 31 ਜਨਵਰੀ 2025 ਨਿਸ਼ਚਿਤ ਕੀਤੀ ਗਈ ਹੈ। ਪ੍ਰੀਖਿਆ ਫਾਰਮ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਭਲਕੇ 1 ਜਨਵਰੀ ਤੋਂ ਉਪਲਬਧ ਹੋਣਗੇ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਪ੍ਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ 17 ਜਨਵਰੀ 2025 ਤੱਕ ਸਕੂਲ ਬੋਰਡ ਦੀ ਪ੍ਰੀਖਿਆ ਸ਼ਾਖਾ ਦਸਵੀਂ ਦੇ ਫਾਰਮ ਸੈਕਸ਼ਨ ਮੁਹਾਲੀ ਸਥਿਤ ਪੰਜਾਬ ਬੋਰਡ ਦੇ ਮੁੱਖ ਦਫ਼ਤਰ ਵਿਖੇ ਪ੍ਰਾਪਤ ਕੀਤੇ ਜਾਣਗੇ। ਰੋਲ ਨੰਬਰ ਬੋਰਡ ਦੀ ਵੈੱਬਸਾਈਟ ’ਤੇ 24 ਜਨਵਰੀ 2025 ਤੋਂ ਉਪਲਬਧ ਹੋਣਗੇ।
ਜਾਣਕਾਰੀ ਅਨੁਸਾਰ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕ ਸ਼ੁਦਾ ਫੋਟੋ-ਕਾਪੀਆਂ ਨਾਲ ਲੈ ਕੇ ਆਉਣ। ਨਿਰਧਾਰਿਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕ-ਸ਼ੁਦਾ ਹਾਰਡ ਕਾਪੀ,ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕ-ਸ਼ੁਦਾ ਕਾਪੀ ਅਤੇ ਆਧਾਰ ਕਾਰਡ, ਮੁੱਖ ਦਫ਼ਤਰ ਵਿਖੇ ਜਮ੍ਹਾ ਕਰਵਾਉਣੇ ਲਾਜ਼ਮੀ ਹਨ। ਅਜਿਹਾ ਨਾ ਕਰਨ ’ਤੇ ਸਬੰਧਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਸਿੱਖਿਆ ਬੋਰਡ ਦੀ ਵੈੱਬਸਾਈਟ ਦੇਖੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…