Share on Facebook Share on Twitter Share on Google+ Share on Pinterest Share on Linkedin ਟਰੈਫ਼ਿਕ ਪੁਲੀਸ ਤੇ ਟਰਾਂਸਪੋਰਟ ਵਿਭਾਗ ਵੱਲੋਂ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ ਨਬਜ਼-ਏ-ਪੰਜਾਬ, ਮੁਹਾਲੀ, 1 ਜਨਵਰੀ: ਜ਼ਿਲ੍ਹਾ ਟਰੈਫ਼ਿਕ ਪੁਲੀਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ, ਐਸਪੀ (ਟਰੈਫ਼ਿਕ) ਐੱਚਐੱਸ ਮਾਨ, ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੁੱਧਵਾਰ ਨੂੰ ਸਟੇਟ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਰਣਪ੍ਰੀਤ ਸਿੰਘ ਅਤੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਦੀ ਅਗਵਾਈ ਹੇਠ ਭਾਗੋਮਾਜਰਾ ਵਿਖੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਧੁੰਦ ਕਾਰਨ ਸੜਕ ਹਾਦਸੇ ਵਾਪਰਨ ਦਾ ਖ਼ਦਸ਼ਾ ਰਹਿੰਦਾ ਹੈ। ਇਸ ਕਰਕੇ ਵਾਹਨਾਂ ’ਤੇ ਰਿਫ਼ਲੈਕਟਰ ਟੇਪ ਲਾਈ ਗਈ ਹੈ। ਇਸ ਮੌਕੇ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੇ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ’ਤੇ ਰਿਫ਼ਲੈਕਟਰ ਟੇਪ ਲਾਉਣ ਸਮੇਤ ਨਸ਼ੇ ਦਾ ਸੇਵਨ ਕਰਕੇ ਵਾਹਨ ਨਾ ਚਲਾਉਣ ਅਤੇ ਟਰੈਫ਼ਿਕ ਨਿਯਮਾਂ ਬਾਰੇ ਅੰਡਰ-ਏਜ (ਨਾਬਾਲਗ) ਨੂੰ ਡਰਾਈਵਿੰਗ ਕਰਨ ਲਈ ਵਾਹਨ ਨਾ ਦੇਣ, ਅਣਪਛਾਤੇ ਵਾਹਨ ਨਾਲ ਹਾਦਸਾ ਹੋਣ ’ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ, ਲੇਨ ਡਰਾਈਵਿੰਗ, ਪ੍ਰੈੱਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਨ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ। ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ, ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ’ਤੇ ਖੜ੍ਹਾ ਕਰਨ ਦੀ ਬਿਜਾਏ ਸਹੀ ਥਾਂ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਤਰ੍ਹਾਂ ਦਾ ਨਸ਼ਾ ਕਰਕੇ ਵਾਹਨ ਨਾ ਚਲਾਉਣ, ਬੁਲਟ ਮੋਟਰ ਸਾਈਕਲ ’ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਉਣ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਟਰੈਫ਼ਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਕੇ ਸੜਕ ਹਾਦਸਿਆਂ ਨੂੰ ਘਟਾਉਣ ਵਿੱਚ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਵਾਹਨ ਚਾਲਕਾਂ ਨੂੰ ਪੁਲੀਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ’ਤੇ ਫੋਨ ਕਰਨ ਅਤੇ ਸਾਈਬਰ ਕ੍ਰਾਈਮ ਲਈ 1930 ’ਤੇ ਸੂਚਨਾ ਦੇਣ ਬਾਰੇ ਜਾਣਕਾਰੀ ਦਿੱਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ