ਪੁਲੀਸ-ਪਬਲਿਕ ਮੀਟਿੰਗ: ਸ਼ਹਿਰ ਵਾਸੀਆਂ ਡੀਐਸਪੀ ਬੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੁਹਾਲੀ ਪੁਲੀਸ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ: ਡੀਐਸਪੀ ਬੱਲ

ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲੀਸ ਅਤੇ ਲੋਕਾਂ ਵਿੱਚ ਨੇੜਤਾ ਵਧਾਉਣ ਅਤੇ ਜੁਰਮ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਤਹਿਤ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਇੱਥੋਂ ਦੇ ਫੇਜ਼-9 ਸਥਿਤ ਪਾਰਕ ਵਿੱਚ ਪੁਲੀਸ-ਪਬਲਿਕ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਪੁਲੀਸ-ਪਬਲਿਕ ਮੁਹਿੰਮ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਾਸੀਆਂ ਨੇ ਡੀਐਸਪੀ ਅੱਗੇ ਸਮੱਸਿਆਵਾਂ ਦਾ ਪਟਾਰਾ ਖੋਲ੍ਹ ਕੇ ਰੱਖ ਦਿੱਤਾ।
ਇਲਾਕੇ ਦੇ ਕੌਂਸਲਰ ਕਮਲਜੀਤ ਸਿੰਘ ਬੰਨੀ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਵੀਨ ਸ਼ਰਮਾ, ਮੀਤ ਪ੍ਰਧਾਨ ਸੰਦੀਪ ਲੂਥਰਾ ਤੇ ਜਸਵਿੰਦਰ ਸਿੰਘ, ਜਨਰਲ ਸਕੱਤਰ ਹਰਮਿੰਦਰ ਸਿੰਘ ਵਾਲੀਆ, ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਦੇ ਪ੍ਰਧਾਨ ਹਰਦੀਪ ਸਿੰਘ ਅਤੇ ਕੌਸ਼ਲ ਸ਼ਰਮਾ, ਸੋਨਮ ਵਰਮਾ ਅਤੇ ਸੀਮਾ ਰਾਣੀ ਨੇ ਸੁੰਨੇ ਘਰਾਂ ਵਿੱਚ ਚੋਰੀਆਂ, ਸਨੈਨਿੰਗ ਦੀਆਂ ਵਾਰਦਾਤਾਂ ਦੇ ਮੁੱਦੇ ਚੁੱਕੇ। ਲੋਕਾਂ ਲੇ ਸੈਕਟਰ-68 ਵਿੱਚ ਸ਼ਰਾਬ ਦੇ ਠੇਕੇ ਨਾਲ ਬਣੇ ਅਹਾਤੇ ਦੀ ਸਮੱਸਿਆ ਤੋਂ ਵੀ ਜਾਣੂ ਕਰਵਾਇਆ ਅਤੇ ਸਟਰੀਟ ਕਰਾਈਮ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੇ ਰਾਤ ਸਮੇਂ ਪੁਲੀਸ ਗਸ਼ਤ ਵਧਾਉਣ ਦੀ ਮੰਗ ਕੀਤੀ। ਅੌਰਤਾਂ ਨੇ ਆਪਣੀ ਸੁਰੱਖਿਆ ਦੀ ਮੰਗ ਰੱਖੀ। ਇਸ ਤੋਂ ਇਲਾਵਾ ਲੋਕਾਂ ਨੇ ਪੀਜੀ ਵਿੱਚ ਰਹਿੰਦੇ ਮੁੰਡੇ-ਕੁੜੀਆਂ ਅਤੇ ਬਾਹਰੀ ਿਵਿਅਕਤੀਆਂ ਦੀ ਪੁਲੀਸ ਵੈਰੀਫਿਕੇਸ਼ਨ ਕਰਨ ਦੀ ਗੱਲ ਕਹੀ।
ਡੀਐਸਪੀ ਬੱਲ ਨੇ ਬੜੇ ਠਰੰ੍ਹਮੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਾਈਬਰ ਧੋਖਾਧੜੀ ਅਤੇ ਡਿਜੀਟਲ ਅਰੈਸਟ ਬਾਰੇ ਜਾਗਰੂਕ ਕਰਦਿਆਂ ਆਨਲਾਈਨ ਠੱਗੀ ਦੇ ਮਾਮਲਿਆਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਦੀ ਮੰਗ ’ਤੇ ਭਰੋਸਾ ਦਿੱਤਾ ਕਿ ਫੇਜ਼-9 ਵਿੱਚ ਪੁਲੀਸ ਗਸ਼ਤ ਤੇਜ਼ ਕੀਤੀ ਜਾਵੇਗੀ ਅਤੇ ਸ਼ਿਫਟਿੰਗ ਨਾਕੇ ਲਗਾਏ ਜਾਣਗੇ। ਨਾਲ ਹੀ ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਟਰੀਟ ਕਰਾਈਮ ਨੂੰ ਠੱਲ੍ਹ ਪਾਉਣ ਅਤੇ ਨਸ਼ੇ ਵੇਚਣ ਵਾਲਿਆਂ ਬਾਰੇ ਪੁਲੀਸ ਨੂੰ ਇਤਲਾਹ ਦੇਣ ਅਤੇ ਸੂਚਨਾਕਾਰ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਜਿਵੇਂ ਲੋਕਾਂ ਦੇ ਸਹਿਯੋਗ ਨਾਲ ਅੱਤਵਾਦ ਦਾ ਮੁਕੰਮਲ ਖ਼ਾਤਮਾ ਕੀਤਾ ਹੈ, ਉਸੇ ਤਰ੍ਹਾਂ ਹੁਣ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ ਅਤੇ ਜੁਰਮ ਨੂੰ ਠੱਲ੍ਹ ਪਾਈ ਜਾਵੇਗੀ। ਡੀਐਸਪੀ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਟਰੈਫ਼ਿਕ ਲਾਈਟ ਪੁਆਇੰਟ ’ਤੇ ਲੋਕ ਇੱਕ ਦੂਜੇ ਤੋਂ ਅੱਗੇ ਲੰਘਣ ਦੇ ਚੱਕਰ ਵਿੱਚ ਕਈ ਕਈ ਲਾਈਨਾਂ ਬਣਾ ਲੈਂਦੇ ਹਨ। ਇਸ ਤਰ੍ਹਾਂ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ।
ਇਸ ਮੌਕੇ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰੁਪਿੰਦਰ ਸਿੰਘ ਸਮੇਤ ਸੁਰਿੰਦਰਪਾਲ ਸਿੰਘ, ਤੇਜਿੰਦਰ ਸਿੰਘ, ਪਵਨ ਭੋਲਾ, ਤੇਜਿੰਦਰ ਚੀਮਾ, ਕਰਮ ਸਿੰਘ, ਮਹਿੰਦਰ ਸਿੰਘ, ਰੀਚਾ ਵਰਮਾ, ਸੁਸਮਾ ਦੇਵੀ, ਰਿੰਪੀ ਪਰਮਾਰ, ਕਮਲੇਸ਼ ਕੌਸ਼ਲ, ਰਾਜਵੰਤ ਕੌਰ ਅਤੇ ਸਰਬਜੀਤ ਕੌਰ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…