Share on Facebook Share on Twitter Share on Google+ Share on Pinterest Share on Linkedin ਮਿਸ਼ਨ-2017: ਸਿਰਫ਼ ਚੋਣ ਜਿੱਤਣ ਦੀ ਕਾਬਲੀਅਤ ਵਾਲੇ ਵਿਧਾਇਕਾਂ ਨੂੰ ਹੀ ਦੁਬਾਰਾ ਟਿਕਟ ਦਿੱਤੀ ਜਾਵੇਗੀ: ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਦੀ ਰਾਹੁਲ ਗਾਂਧੀ ਨਾਲ ਮੁਲਾਕਤ, ਸਿੱਧੂ ਪਰਿਵਾਰ ਖ਼ੁਦ ਤੈਅ ਕਰੇਗਾ ਦੋਵਾਂ ’ਚੋਂ ਕਿਸੇ ਨੇ ਚੋਣ ਲੜਨੀ ਹੈ ਅਧਿਆਪਕ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ’ਤੇ ਕੈਪਟਨ ਅਮਰਿੰਦਰ ਨੇ ਦੁੱਖ ਪ੍ਰਗਟਾਇਆ, ਬਾਦਲ ਸਰਕਾਰ ਦੀ ਉਦਾਸੀਨਤਾ ਨੂੰ ਦੋਸ਼ੀ ਠਹਿਰਾਇਆ ਅਮਨਦੀਪ ਸਿੰਘ ਸੋਢੀ ਨਵੀਂ ਦਿੱਲੀ, 21 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਖੁਲਾਸਾ ਕੀਤਾ ਹੈ ਕਿ ਟਿਕਟਾਂ ਦੀ ਵੰਡ ਦੇ ਸਬੰਧੀ 20-21 ਹੋਰ ਨਾਮ ਫਾਈਨਲ ਕੀਤੇ ਗਏ ਹਨ। ਮੌਜੂਦਾ ਸਾਰੇ ਵਿਧਾਇਕਾਂ ਨੂੰ ਮੁੜ ਟਿਕਟ ਦੇਣ ਬਾਰੇ ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਜਿੱਤਣ ਦੀ ਕਾਬਲੀਅਤ ਰੱਖਣ ਵਾਲੇ ਮੌਜੂਦਾ ਵਿਧਾਇਕਾਂ ਨੂੰ ਦੁਬਾਰਾ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਜਿਨ੍ਹਾਂ ਸੀਟਿੰਗ ਵਿਧਾਇਕਾਂ ਦੀ ਪਕੜ ਕਮਜ਼ੋਰ ਹੋਵੇਗੀ, ਉਥੇ ਨਵੇਂ ਚਿਹਰਿਆਂ ਨੂੰ ਟਿਕਟ ਦਿੱਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਜਲਦੀ ਹੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਪਾਰਟੀ ਦੇ ਸ਼ਾਮਲ ਹੋਣ ’ਤੇ ਚਰਚਾ ਕਰਨਗੇ। ਉਂਜ ਉਨ੍ਹਾਂ ਦੱਸਿਆ ਕਿ ਸ੍ਰੀ ਸਿੱਧੂ ਬੀਤੇ ਦਿਲੀਂ ਸ੍ਰੀ ਰਾਹੁਲ ਗਾਂਧੀ ਨਾਲ ਮਿਲ ਚੁੱਕੇ ਹਨ ਅਤੇ ਇਸ ਬਾਰੇ ਜਲਦੀ ਹੀ ਘੋਸ਼ਣਾ ਕੀਤੀ ਜਾਵੇਗੀ। ਸ੍ਰੀ ਸਿੱਧੂ ਨੂੰ ਚੋਣ ਲੜਾਉਣ ਬਾਰੇ ਕੈਪਟਨ ਨੇ ਇਹ ਸਾਫ਼ ਕੀਤਾ ਕਿ ਇਹ ਸਿੱਧੂ ਪਰਿਵਾਰ ਨੇ ਤੈਅ ਕਰਨਾ ਉਨ੍ਹਾਂ ’ਚੋਂ ਕਿਸ ਨੇ ਅੰਮ੍ਰਿਤਸਰ ’ਚੋਂ ਚੋਣ ਲੜਨੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਦੂਜੀ ਸੂਚੀ ਜਲਦੀ ਹੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਇਹ ਵੀ ਸਾਫ਼ ਕੀਤਾ ਕਿ ਇਕ ਪਰਿਵਾਰ, ਇਕ ਟਿਕਟ ਦੇ ਕਾਇਦੇ ਦਾ ਸਾਰਿਆਂ ਮਾਮਲਿਆਂ ਵਿੱਚ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਉਧਰ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿੱਚ ਇਕ ਈਜੀਐਸ ਅਧਿਆਪਕ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ’ਤੇ ਡੂੰਘਾ ਦੁੱਖ ਪ੍ਰਗਟਾਉਂਦਿਆਂ, ਅੰਦੋਲਨਕਾਰੀ ਅਧਿਆਪਕਾਂ ਨੂੰ ਅਜਿਹੇ ਕਦਮ ਚੁੱਕਣ ਲਈ ਮਜ਼ਬੂਰ ਕਰਨ ਲਈ ਬਾਦਲ ਸਰਕਾਰ ਦੀ ਪੂਰੀ ਤਰ੍ਹਾਂ ਉਦਾਸੀਨਤਾ ਤੇ ਗੈਰ ਮਨੁੱਖੀ ਰਵੱਈਏ ਨੂੰ ਦੋਸ਼ੀ ਠਹਿਰਾਇਆ ਹੈ। ਐਜੂਕੇਸ਼ਨ ਗਰੰਟੀ ਸਕੀਮ (ਈਜੀਐਸ) ਅਧਿਆਪਕਾਂ ਦੇ ਪ੍ਰਦਰਸ਼ਨ ਦੌਰਾਨ ਸਿਮਰਜੀਤ ਸਿੰਘ ਵੱਲੋਂ ਖ਼ੁਦ ਨੂੰ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਦੀ ਘਟਨਾ, ਦੋ ਦਿਨ ਪਹਿਲਾਂ ਇਕ ਪ੍ਰੇਸ਼ਾਨ ਕਿਸਾਨ ਵੱਲੋਂ ਸੰਗਰੂਰ ਵਿੱਚ ਸੂਬੇ ਦੇ ਵਿੱਤ ਮੰਤਰੀ ਦੇ ਘਰ ਸਾਹਮਣੇ ਜ਼ਹਿਰ ਖਾਣ ਤੋਂ ਬਾਅਦ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਘਟਨਾਵਾਂ ਬਾਦਲਾਂ ਦੇ ਪੰਜਾਬ ਦੇ ਆਮ ਲੋਕਾਂ ਪ੍ਰਤੀ ਕਠੋਰ ਰਵੱਈਏ ਨੂੰ ਦਰਸਾਉਂਦੀਆਂ ਹਨ, ਜਿਹੜੀ ਅਕਾਲੀ ਸਰਕਾਰ ਲਗਾਤਾਰ ਅੰਦੋਲਨਕਾਰੀ ਅਧਿਆਪਕਾਂ ਦੀਆਂ ਲੰਮੇ ਵਕਤ ਤੋਂ ਚਲੀਆਂ ਆ ਰਹੀਆਂ ਸਮੱਸਿਆਵਾਂ ਨੂੰ ਨਜ਼ਰ-ਅੰਦਾਜ਼ ਕਰਕੇ ਹਾਲਾਤਾਂ ਨੂੰ ਬਿਗਾੜ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਅਧਿਆਪਕ ਬੀਤੇ ਕਈ ਸਾਲਾਂ ਤੋਂ ਅੰਦੋਲਨ ਕਰ ਰਹੇ ਹਨ, ਲੇਕਿਨ ਅਥਾਰਟੀਜ਼ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ’ਤੇ ਧਿਆਨ ਦੇਣ ਵਿੱਚ ਨਾਕਾਮ ਰਹੀਆਂ ਹਨ। ਈਜੀਐਸ ਅਧਿਆਪਕਾਂ ਨੂੰ ਸਰਕਾਰ ਵੱਲੋਂ 2014 ਲੋਕ ਸਭਾ ਚੋਣਾਂ ਤੋਂ ਪਹਿਲਾਂ ਨਿਯੁਕਤ ਕੀਤਾ ਗਿਆ ਸੀ, ਜੋ ਹੁਣ ਆਪਣੀ ਨੌਕਰੀ ਰੈਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਲੰਬੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਈਟੀਟੀ ਅਧਿਆਪਕਾਂ ’ਤੇ ਅਸਲੀਅਤ ਵਿੱਚ ਪੁਲੀਸ ਵੱਲੋਂ ਬਾਦਲ ਸਰਕਾਰ ਦੇ ਇਸ਼ਾਰੇ ’ਤੇ ਲਾਠੀਚਾਰਜ਼ ਕੀਤਾ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ