Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵੱਲੋਂ ਪ੍ਰਯੋਗੀ ਪ੍ਰੀਖਿਆਵਾਂ ਬਾਰੇ ਸ਼ਡਿਊਲ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜਾਰੀ ਵਧਾਉਣ ਲਈ ਦਸਵੀਂ ਸ਼੍ਰੇਣੀ 7 ਅਪਰੈਲ ਤੋਂ 17 ਅਪਰੈਲ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ 2 ਅਪਰੈਲ ਤੋਂ 17 ਅਪਰੈਲ ਤੱਕ ਕਰਵਾਈਆਂ ਜਾ ਰਹੀਆਂ ਹਨ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਪ੍ਰਯੋਗੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਸਕੇ। ਪ੍ਰੀਖਿਆ ਸਬੰਧੀ ਡੇਟਸ਼ੀਟ ਅਤੇ ਹੋਰ ਵਧੇਰੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb0punjab.gov.in ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ