Share on Facebook Share on Twitter Share on Google+ Share on Pinterest Share on Linkedin ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗੁਲਾਬ ਦੇ ਫੁੱਲ ਦੇ ਕੇ ਕੀਤਾ ਸਨਮਾਨਿਤ ਡੀਐਸਪੀ ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਰਾਹਗੀਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਨਬਜ਼-ਏ-ਪੰਜਾਬ, ਮੁਹਾਲੀ, 18 ਜਨਵਰੀ: ਜ਼ਿਲ੍ਹਾ ਟਰੈਫ਼ਿਕ ਪੁਲੀਸ ਵੱਲੋਂ ਸ਼ਹਿਰ ਵਿੱਚ ਨਿਵੇਕਲੇ ਤਰੀਕੇ ਨਾਲ ਰਾਹਗੀਰਾਂ ਨੂੰ ਜਿੱਥੇ ਟਰੈਫ਼ਿਕ ਨਿਯਮਾਂ ਦਾ ਪਾਠ ਪੜਾਇਆ। ਉੱਥੇ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗੁਲਾਬ ਦੇ ਫੁੱਲ ਦੇ ਕੇ ਸਨਮਾਨ ਕੀਤਾ। ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਦੀ ਅਗਵਾਈ ਹੇਠ ਸੀਜੀਸੀ ਕਾਲਜ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਪੁਲੀਸ ਕਰਮਚਾਰੀਆਂ ਵੱਲੋਂ ਮੁਹਾਲੀ ਏਅਰਪੋਰਟ ਸੜਕ ’ਤੇ ਆਈਸਰ ਲਾਲ ਬੱਤੀ ਪੁਆਇੰਟ ’ਤੇ ਸ਼ਹਿਰ ਵਾਸੀਆਂ ਅਤੇ ਹੋਰਨਾਂ ਰਾਹਗੀਰਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਟਰੈਫ਼ਿਕ ਜ਼ੋਨ-3 ਦੇ ਇੰਚਾਰਜ ਏਐਸਆਈ ਸੁਰਿੰਦਰ ਸਿੰਘ, ਵਿੰਗ ਕਮਾਂਡਰ ਜੇਐਸ ਖੋਖਰ, ਵਿੰਗ ਕਮਾਂਡਰ ਗਰੇਵਾਲ ਅਤੇ ਸੀਜੀਸੀ ਕਾਲਜ ਲਾਂਡਰਾਂ ਦੇ ਵਿਦਿਆਰਥੀਆ ਅਤੇ ਐਨਸੀਸੀ ਕੈਡਿਟਾਂ ਨੇ ਭਾਗ ਲਿਆ। ਡੀਐਸਪੀ ਕਰਨੈਲ ਸਿੰਘ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਇਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਨਾਬਾਲਗ ਬੱਚਾ ਵਾਹਨ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ ਤਿੰਨ ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਵਾਹਨ ਦੇ ਮਾਲਕ ਨੂੰ ਵੀ ਤਿੰਨ ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸ ਨੂੰ ਪੰਜਾਬ ਸਰਕਾਰ ਵੱਲੋਂ ਫ਼ਰਿਸ਼ਤੇ ਸਕੀਮ ਤਹਿਤ 2000 ਰੁਪਏ ਦਿੱਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ