ਮੁਹਾਲੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਲਹਿਰਾਉਣਗੇ ਤਿਰੰਗਾ ਝੰਡਾ, ਪ੍ਰਬੰਧ ਮੁਕੰਮਲ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਐਂਟਰੀ ਪੁਆਇੰਟ ਸੀਲ

ਪੁਲੀਸ ਨਾਕਿਆਂ ’ਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਅਤੇ ਹੋਟਲਾਂ ਦੀ ਜਾਂਚ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 25 ਜਨਵਰੀ:
ਮੁਹਾਲੀ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਦੇ ਸਟੇਡੀਅਮ ਵਿਖੇ ਭਲਕੇ ਐਤਵਾਰ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਅਤੇ ਜਲ ਸੰਭਾਲ, ਮੰਤਰੀ ਬਰਿੰਦਰ ਕੁਮਾਰ ਗੋਇਲ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ ਨੇ aੁਦ ਪ੍ਰਬੰਧਾਂ ਨੂੰ ਅੰ੍ਤਿ ਛੋਹਾਂ ਦਿੱਤੀਆਂ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਗਣਤੰਤਰ ਦਿਵਸ ਦੇ ਜਸ਼ਨਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਕੌਮੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇੱਕ ਕਾਲਜ ਸਮੇਤ 14 ਸਕੂਲਾਂ ਦੇ 1586 ਵਿਦਿਆਰਥੀ ਦੇਸ਼ ਭਗਤੀ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ।
ਉਧਰ, ਪੰਜਾਬ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਤੇ ਡੀਜੀਪੀ ਗੌਰਵ ਸ਼ੁਕਲਾ ਦੀ ਅਗਵਾਈ ਵਿੱਚ ਸੂਬੇ ਵਿੱਚ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨ੍ਹਾਂ ਵਿਆਪਕ ਸੁਰੱਖਿਆ ਇੰਤਜ਼ਾਮਾਂ ਤਹਿਤ ਗੈਰ-ਸਮਾਜੀ, ਦੇਸ਼-ਵਿਰੋਧੀ ਅਨਸਰਾਂ ਅਤੇ ਸ਼ਰਾਬ ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾ ਰਹੀ ਹੈ। ਮੁਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ਗਣਤੰਤਰ ਦਿਵਸ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਚੌਕਸੀ ਵਧਾਈ ਗਈ ਅਤੇ ਮੁੱਖ ਸੜਕਾਂ ਸਮੇਤ ਸਮੂਹ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜੋ ਰਾਤ ਭਰ ਅਤੇ ਐਤਵਾਰ ਨੂੰ ਦਿਨ ਵਿੱਚ ਵੀ ਜਾਰੀ ਰਹੇਗੀ। ਹੋਟਲਾਂ, ਰੈਸਟੋਰੈਂਟਾਂ ਅਤੇ ਪੀਜੀ ਹਾਊਸਜ਼ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…