Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾਇਆ ਤਿਰੰਗਾ ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਪੰਜਾਬ ਦੀ ਕਾਇਆ ਕਲਪ ਕਰਨ ਲਈ ‘ਆਪ’ ਸਰਕਾਰ ਵਚਨਬੱਧ ਨਬਜ਼-ਏ-ਪੰਜਾਬ, ਮੁਹਾਲੀ, 27 ਜਨਵਰੀ: ਮੁਹਾਲੀ ਪ੍ਰਸ਼ਾਸਨ ਵੱਲੋਂ ਇੱਥੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਮਾਣਿਆ। ਦੇਸ਼ ਦੇ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸਲਾਮ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੰਵਿਧਾਨ ਦੀ ਅਸਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਵਚਨਬੱਧ ਹੈ। ਸ੍ਰੀ ਗੋਇਲ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਦੇ ਸੁਪਨਿਆਂ ਨੂੰ ਪੰਜਾਬ ਵਿੱਚ ਸੁਸ਼ਾਸਨ ਰਾਹੀਂ ਸਾਕਾਰ ਕੀਤਾ ਜਾ ਰਿਹਾ ਹੈ। ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਸਿਆਸੀ ਆਗੂਆਂ ਦੀ ਥਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਏਅਰਪੋਰਟ ਦੇ ਬਾਹਰ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਥਾਪਿਤ ਕੀਤਾ ਹੈ। ਇਸ ਤੋਂ ਇਲਾਵਾ ਸੈਕਟਰ-63 ਅਤੇ ਸੈਕਟਰ-78 ਦੇ ਸਟੇਡੀਅਮਾਂ ਵਿੱਚ ਇਨਡੋਰ ਹਾਲ ਦੀ ਪੀਯੂ ਫਲੋਰਿੰਗ ਵਿਛਾਉਣ ਦਾ ਕੰਮ ਵੀ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਖਰੜ ਅਤੇ ਡੇਰਾਬੱਸੀ ਦੀ ਈਐਸਆਈ ਡਿਸਪੈਂਸਰੀਆਂ ਨੂੰ ਕ੍ਰਮਵਾਰ 30 ਅਤੇ 100 ਬਿਸਤਰਿਆਂ ਵਾਲੇ ਹਸਪਤਾਲਾਂ ਵਜੋਂ ਅਪਗਰੇਡ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਰੇਡ ਕਮਾਂਡਰ ਡੀਐਸਪੀ ਪ੍ਰੀਤਕੰਵਰ ਸਿੰਘ ਦੀ ਅਗਵਾਈ ਵਾਲੀ ਪਰੇਡ ਦਾ ਡੀਸੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ ਨਾਲ ਨਿਰੀਖਣ ਕੀਤਾ। ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ 1500 ਵਿਦਿਆਰਥੀ ਗਣਤੰਤਰ ਸਮਾਰੋਹ ਦਾ ਹਿੱਸਾ ਸਨ ਅਤੇ ਉਨ੍ਹਾਂ ਨੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸੈਨਿਕਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਨ ਲਈ ਪੰਜ ਵੀਰ ਨਾਰੀਆਂ (ਫੌਜ ਦੇ ਸ਼ਹੀਦਾਂ ਦੀਆਂ ਵਿਧਵਾਵਾਂ) ਨੂੰ ਵੀ ਸਨਮਾਨਿਤ ਕੀਤਾ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਅੌਰਤਾਂ ਨੂੰ 12 ਸਿਲਾਈ ਮਸ਼ੀਨਾਂ ਦਿੱਤੀਆਂ। ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ 48 ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੀਐਮ ਦੀ ਯੋਗਸ਼ਾਲਾ ਅਧੀਨ ਕੰਮ ਕਰ ਰਹੇ ਟਰੇਨਰਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਯੋਗਾ ਸ਼ੋਅ ਪੇਸ਼ ਕੀਤਾ। ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੀ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਅਤੇ ‘ਆਪ’ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ