ਆਵਾਰਾ ਕੁੱਤਿਆਂ ਦੀ ਭੇਟ ਚੜ੍ਹ ਰਿਹਾ ਪੰਜਾਬ ਦਾ ਬਚਪਨ: ਬੀਬੀ ਰਾਮੂਵਾਲੀਆ

ਪੰਜਾਬ ਸਰਕਾਰ ’ਤੇ ਕੁੰਭਕਰਨ ਦੀ ਨੀਂਦ ’ਚ ਸੁੱਤੇ ਹੋਣ ਦਾ ਦੋਸ਼

ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ:
ਭਾਜਪਾ ਦੀ ਕੇਂਦਰੀ ਕਮੇਟੀ ਦੀ ਸੀਨੀਅਰ ਮੈਂਬਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਪਰਸਨ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਮੁੱਦਾ ਚੁੱਕਦਿਆਂ ਪੰਜਾਬ ਦੀ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਚਪਨ ਆਵਾਰਾ ਕੁੱਤਿਆਂ ਦੀ ਭੇਟ ਚੜ੍ਹ ਰਿਹਾ ਹੈ ਪ੍ਰੰਤੂ ਸੂਬਾ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਆਵਾਰਾ ਕੁੱਤਿਆਂ ਦੀ ਸਮੱਸਿਆ ਦੀ ਵੱਧ ਰਹੀ ਸਮੱਸਿਆ ਦੇ ਹੱਲ ਲਈ ਸਰਕਾਰ ਵੱਲੋਂ ਪ੍ਰਭਾਵੀ ਕਾਰਵਾਈ ਨਾ ਕੀਤੇ ਜਾਣ ਕਾਰਨ ਆਵਾਰਾ ਕੁੱਤੇ ਬੱਚਿਆਂ ਸਮੇਤ ਅੌਰਤਾਂ ਅਤੇ ਪੁਰਸ਼ਾਂ ਨੂੰ ਵੱਢ ਰਹੇ ਹਨ ਅਤੇ ਕਈ ਥਾਵਾਂ ’ਤੇ ਨੋਚ ਨੋਚ ਕੇ ਮੌਤ ਦੇ ਮੂੰਹ ਵਿੱਚ ਸੁੱਟਣ ਦੇ ਮਾਮਲੇ ਸਾਹਮਣੇ ਆਏ ਹਨ ਪ੍ਰੰਤੂ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ।
ਭਾਜਪਾ ਆਗੂ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਬੀਤੇ ਦਿਨੀਂ ਅਜਨਾਲਾ ਵਿੱਚ ਵਿਦੇਸ਼ ਰਹਿੰਦੇ ਮਾਪਿਆਂ ਦੇ ਇਕਲੌਤੇ ਪੁੱਤਰ (ਜੋ ਦਾਦਾ ਦਾਦੀ ਕੋਲ ਰਹਿੰਦਾ ਸੀ) ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਖਾ ਲਿਆ। ਇਸ ਤੋਂ ਪਹਿਲਾਂ ਮੁਹਾਲੀ ਵਿੱਚ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਨਸਾਨ ਦੇ ਮੌਲਿਕ ਅਧਿਕਾਰਾਂ ਤੋਂ ਉੱਤੇ ਜਾਨਵਰਾਂ ਦੇ ਅਧਿਕਾਰ ਹੋ ਗਏ ਹਨ, ਜੇਕਰ ਵਹਿਸ਼ੀ ਦਰਿੰਦੇ ਮੁਲਜ਼ਮਾਂ ਲਈ ਜੇਲ੍ਹਾਂ ਹਨ ਤਾਂ ਫਿਰ ਖ਼ੰੂਖ਼ਾਰ ਕੁੱਤਿਆਂ ਨੂੰ ਆਜ਼ਾਦੀ ਕਿਉਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿੱਤ ਦਿਨ ਅਖ਼ਬਾਰਾਂ ਵਿੱਚ ਅਜਿਹੀਆਂ ਘਟਨਾਵਾਂ ਸੁਰਖ਼ੀਆਂ ਬਣ ਰਹੀਆਂ ਹਨ ਪ੍ਰੰਤੂ ਸਰਕਾਰ ਇਸ ਪ੍ਰਤੀ ਬਹੁਤੀ ਗੰਭੀਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਖ਼ੰੂਖ਼ਾਰ ਆਵਾਰਾ ਕੁੱਤਿਆਂ ਨੂੰ ਕਾਬੂ ਕਰਕੇ ਵਿਸ਼ੇਸ਼ ਥਾਵਾਂ ’ਤੇ ਕੈਦ ਕੀਤਾ ਜਾਵੇ ਅਤੇ ਇਸ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਇਨਸਾਨੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…