Share on Facebook Share on Twitter Share on Google+ Share on Pinterest Share on Linkedin ਸ਼ਾਸਤਰੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 1 ਫਰਵਰੀ: ਇੱਥੋਂ ਦੇ ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿਖੇ ਬਿਰਾਜਮਾਨ ਵਿੱਦਿਆ ਦੀ ਦੇਵੀ ‘ਮਾਂ ਸਰਸਵਤੀ’ ਅੱਗੇ ਆਪਣੀ ਚੰਗੀ ਵਿੱਦਿਆ ਤੇ ਚੰਗੇ ਭਵਿੱਖ ਦੀ ਕਾਮਨਾ ਲਈ ਸੀਸ ਨਿਵਾਏ। ਮਾਂ ਸਰਸਵਤੀ ਦੀ ਪੂਜਾ ਕਰਨ ਉਪਰੰਤ ਬੱਚਿਆਂ ਨੇ ਮਾਂ ਸਰਸਵਤੀ ਦੀ ਉਸਤਤ ਵਿੱਚ ਭਜਨ ਗੀਤ ਵੀ ਗਾਏ। ਸਕੂਲ ਮੁਖੀ ਸ੍ਰੀਮਤੀ ਆਰ ਬਾਲਾ ਨੇ ਵਿਦਿਆਰਥੀਆਂ ਨਾਲ ਮਿਲ ਕੇ ਮਾਂ ਸਰਸਵਤੀ ਦੀ ਪੂਜਾ ਵਿੱਚ ਹਿੱਸਾ ਲਿਆ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਅੰਕਾਂ ਨਾਲ ਪਾਸ ਹੋਣ ਦੀ ਕਾਮਨਾ ਕੀਤੀ। ਇਸ ਉਪਰੰਤ ਸਕੂਲ ਵਿੱਚ ਪਤੰਗ-ਬਾਜ਼ੀ ਦਾ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਰੰਗ-ਬਰੰਗੀਆਂ ਪਤੰਗਾਂ ਉਡਾਈਆਂ ਤੇ ਬਹੁਤ ਮੌਜ ਮਸਤੀ ਕੀਤੀ। ਸਕੂਲੀ ਬੱਚਿਆਂ ਨੂੰ ਮਿੱਠੇ ਚਾਵਲ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਅਜਿਹੀਆਂ ਗਤੀਵਿਧੀਆਂ ਅਕਸਰ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਮੋਬਾਈਲ ਫੋਨ ਦੇ ਕਲਚਰ ’ਚੋਂ ਨਿਕਲ ਕੇ ਆਪਣੇ ਵਿਰਸੇ ਨਾਲ ਜੁੜੇ ਰਹਿਣ ਅਤੇ ਦੇਸ਼ ਦੇ ਸਭਿਆਚਾਰ ਨੂੰ ਨਾ ਭੁਲਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ