Share on Facebook Share on Twitter Share on Google+ Share on Pinterest Share on Linkedin ਸੇਵਾਮੁਕਤ ਪੁਲੀਸ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ: ਡੀਆਈਜੀ ਭੁੱਲਰ ਡੀਆਈਜੀ ਭੁੱਲਰ ਵੱਲੋਂ ਪੰਜਾਬ ਪੁਲੀਸ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਦਾ ਨਵੇਂ ਸਾਲ ਦਾ ਕਲੰਡਰ ਰਿਲੀਜ਼ ਸੇਵਾਮੁਕਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ, ਪੁਲੀਸ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਨਬਜ਼-ਏ-ਪੰਜਾਬ, ਮੁਹਾਲੀ, 6 ਫਰਵਰੀ: ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਅੱਜ ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਵੱਲੋਂ ਤਿਆਰ ਕੀਤਾ ਨਵੇਂ ਸਾਲ ਦਾ ਕਲੰਡਰ ਰਿਲੀਜ਼ ਕੀਤਾ। ਇਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਫੇਜ਼-11 ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਸੇਵਾਮੁਕਤ ਮਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਦਫ਼ਤਰੀ ਸਟਾਫ਼ ਅਤੇ ਥਾਣਿਆਂ ਨਾਲ ਸਬੰਧਤ ਕਈ ਮਸਲੇ ਮੌਕੇ ’ਤੇ ਹੀ ਹੱਲ ਕੀਤੇ ਗਏ ਅਤੇ ਬਾਕੀ ਕੰਮ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਡੀਆਈਜੀ ਭੁੱਲਰ ਨੇ ਕਿਹਾ ਕਿ ਸੇਵਾਮੁਕਤ ਮੁਲਾਜ਼ਮ ਪੰਜਾਬ ਪੁਲੀਸ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਰਾਈਮ ਨੂੰ ਠੱਲ੍ਹ ਪਾਉਣ ਲਈ ਉਨ੍ਹਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਸੇਵਾਮੁਕਤੀ ਤੋਂ ਬਾਅਦ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੇ ਫ਼ਰਜ਼ਾਂ ਤੋਂ ਵਿਹਲਾ ਨਹੀਂ ਹੋ ਜਾਂਦਾ, ਸਗੋਂ ਸਮਾਜ ਪ੍ਰਤੀ ਉਸ ਦੀ ਜ਼ਿੰਮੇਵਾਰੀ ਹੋ ਵੀ ਵੱਧ ਜਾਂਦੀ ਹੈ। ਜਥੇਬੰਦੀ ਦੇ ਪ੍ਰਧਾਨ ਮਹਿੰਦਰ ਸਿੰਘ ਨੇ ਡੀਆਈਜੀ ਭੁੱਲਰ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਪੁਲੀਸ ਨੂੰ ਹਰ ਕਦਮ ’ਤੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਸੇਵਾਵਾਂ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਐਸਪੀ ਹਰਿੰਦਰ ਸਿੰਘ ਮਾਨ ਸਮੇਤ ਏਆਈਜੀ (ਸੇਵਾਮੁਕਤ) ਹਰਗੋਬਿੰਦ ਸਿੰਘ, ਐਸਪੀ (ਸੇਵਾਮੁਕਤ) ਤੇਜਿੰਦਰ ਸਿੰਘ ਸੰਧੂ, ਡੀਐਸਪੀ (ਸੇਵਾਮੁਕਤ) ਸੁਖਜੀਤ ਸਿੰਘ ਵਿਰਕ, ਡੀਐਸਪੀ (ਸੇਵਾਮੁਕਤ) ਸਤਨਾਮ ਸਿੰਘ ਬਾਜਵਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਵੰਤ ਸਿੰਘ ਮਜੀਠਾ, ਸੁਭਾਸ਼ ਚੰਦ, ਮਨਮੋਹਨ ਸਿੰਘ, ਹਰਵਿੰਦਰ ਕੁਮਾਰ, ਰਘਵੀਰ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ, ਦਲਜੀਤ ਸਿੰਘ ਕੈਲੋਂ, ਮਹਿੰਦਰ ਸਿੰਘ ਬਾਕਰਪੁਰ ਵੀ ਹਾਜ਼ਰ ਸਨ। ਅਖੀਰ ਵਿੱਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ