ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਰ ਸੂਚੀਆਂ ਉਪਲਬਧ ਕਰਵਾਈਆਂ

ਨਵੀਆਂ ਵੋਟਾਂ ਬਣਾਉਣ ਲਈ 18 ਫਰਵਰੀ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼

14 ਤੇ 15 ਫਰਵਰੀ ਨੂੰ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਜਾਵੇਗੀ

ਨਬਜ਼-ਏ-ਪੰਜਾਬ, ਮੁਹਾਲੀ, 11 ਫਰਵਰੀ:
ਮੁਹਾਲੀ ਪ੍ਰਸ਼ਾਸਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੀ ਤਿਆਰੀ ਲਈ ਅਗਾਊਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਤਿਆਰ ਕਰਨ ਲਈ ਜਾਰੀ ਸ਼ਡਿਊਲ ਦੀ ਲਗਾਤਾਰਤਾ ਵਿੱਚ ਸਮੂਹ ਐਸਡੀਐਮ ਦਫ਼ਤਰਾਂ ਅਤੇ ਬੀਡੀਪੀਓ ਦਫ਼ਤਰਾਂ ਵਿੱਚ ਵੋਟਰ ਸੂਚੀਆਂ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ ਤਾਂ ਜੋ ਲੋਕ ਵੋਟਰ ਸੂਚੀਆਂ ਨੂੰ ਦੇਖਣ ਤੋਂ ਬਾਅਦ ਆਪਣੇ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾ ਸਕਣ।
ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਦਾਅਵੇ ਪੇਸ਼ ਕਰਨ ਜਾਂ ਮੌਜੂਦਾ ਵੋਟ ਵਿੱਚ ਦਰੁਸਤੀ ਕਰਵਾਉਣ ਜਾਂ ਕਿਸੇ ਵੋਟ ਸਬੰਧੀ 18 ਫਰਵਰੀ ਤੱਕ ਇਤਰਾਜ਼ ਦਾਇਰ ਕੀਤੇ ਜਾ ਸਕਦੇ ਹਨ। ਦਾਅਵੇ ਤੇ ਇਤਰਾਜ਼ ਕੇਵਲ ਸਬੰਧਤ ਐਸਡੀਐਮ ਦਫ਼ਤਰਾਂ ਵਿੱਚ ਹੀ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ 14 ਫਰਵਰੀ ਅਤੇ 15 ਫਰਵਰੀ ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ‘ਡਰਾਫ਼ਟ ਵੋਟਰ ਰੋਲ’ ਦੀ ਕੱਲ੍ਹ ਕੀਤੀ ਗਈ ਪ੍ਰਕਾਸ਼ਨਾਂ ਉਪਰੰਤ ਅੱਜ 11 ਫਰਵਰੀ ਤੋਂ 18 ਫਰਵਰੀ ਤੱਕ ਪ੍ਰਾਪਤ ਦਾਅਵਿਆਂ/ਇਤਰਾਜ਼ਾਂ ਦਾ 27 ਫਰਵਰੀ ਤੱਕ ਨਿਪਟਾਰਾ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ (ਫਾਈਨਲ) ਪ੍ਰਕਾਸ਼ਨਾਂ 3 ਮਾਰਚ ਨੂੰ ਕੀਤੀ ਜਾਵੇਗੀ। ਉਨ੍ਹਾਂ ਪਿੰਡਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਦਾਅਵੇ ਅਤੇ ਇਤਰਾਜ਼ ਨਿਰਧਾਰਿਤ ਸਮੇਂ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਬਾਅਦ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…