Share on Facebook Share on Twitter Share on Google+ Share on Pinterest Share on Linkedin ਬਲੌਂਗੀ ਪੁਲੀਸ ਦੀ ਵੱਡੀ ਕਾਮਯਾਬੀ, ਐਕਸੀਡੈਂਟ ਕੇਸ ਸੁਲਝਾਇਆ, ਬੱਸ ਚਾਲਕ ਗ੍ਰਿਫ਼ਤਾਰ ਐਸਐਚਓ ਅਮਨਦੀਪ ਸਿੰਘ ਦੀ ਸਿਆਣਪ ਨਾਲ ਹੋਇਆ ਕੇਸ ਦਾ ਹੱਲ: ਬਲਵਿੰਦਰ ਕੁੰਭੜਾ ਐਸਸੀ\ਬੀਸੀ ਮਹਾਪੰਚਾਇਤ ਪੰਜਾਬ ਵੱਲੋਂ ਬਲੌਂਗੀ ਦੇ ਥਾਣਾ ਮੁਖੀ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 18 ਫਰਵਰੀ: ਬਲੌਂਗੀ ਪੁਲੀਸ ਨੇ ਤਿੰਨ ਮਹੀਨੇ ਪਹਿਲਾਂ ਹੋਏ ਸੜਕ ਹਾਦਸੇ ਦੇ ਕੇਸ ਨੂੰ ਸੁਲਝਾਉਂਦਿਆਂ ਬੱਸ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਸ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਕਾਬਿਲੇਗੌਰ ਹੈ ਕਿ ਬੀਤੀ 13 ਨਵੰਬਰ ਨੂੰ ਸੜਕ ਹਾਦਸੇ ਵਿੱਚ ਵਿਜਿੰਦਰ ਕੁਮਾਰ ਵਾਲਮੀਕੀ ਵਾਸੀ ਬਲੌਂਗੀ ਦੇ ਇਕਲੌਤੇ ਬੇਟੇ ਅਰੁਣ ਕੁਮਾਰ ਦੀ ਮੌਤ ਹੋ ਗਈ ਸੀ। ਐਸਸੀ\ਬੀਸੀ ਮਹਾਪੰਚਾਇਤ ਪੰਜਾਬ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਪਹਿਲਾਂ ਬਲੌਂਗੀ ਪੁਲੀਸ ਪੀੜਤ ਪਰਿਵਾਰ ਨੂੰ ਕੋਈ ਆਈ ਗਈ ਨਹੀਂ ਦੇ ਰਹੀ ਸੀ ਪ੍ਰੰਤੂ ਬਲੌਂਗੀ ਥਾਣੇ ਦੇ ਨਵੇਂ ਐਸਐਚਓ ਅਮਨਦੀਪ ਸਿੰਘ ਨੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਂਦਿਆਂ ਨੌਜਵਾਨ ਨੂੰ ਟਰੱਕ ਮਾਰ ਕੇ ਭੱਜਣ ਵਾਲੇ ਬੱਸ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਪੀੜਤ ਪਰਿਵਾਰ ਦੇ ਜ਼ਖ਼ਮਾਂ ’ਤੇ ਮਲ੍ਹਮ ਲਾਉਣ ਦਾ ਯਤਨ ਕੀਤਾ ਹੈ। ਅੱਜ ਐਸਸੀ\ਬੀਸੀ ਮੋਰਚਾ ਦੇ ਆਗੂਆਂ ਨੇ ਬਲੌਂਗੀ ਥਾਣੇ ਵਿੱਚ ਪਹੁੰਚ ਕੇ ਐਸਐਚਓ ਅਮਨਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਬਲੌਂਗੀ ਪੁਲੀਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਜੇਕਰ ਪੁਲੀਸ ਚਾਹੇ ਤਾਂ ਕੋਈ ਗੁਨਾਹਗਾਰ ਕਾਨੂੰਨੀ ਕਾਰਵਾਈ ਤੋਂ ਬਚ ਨਹੀਂ ਸਕਦਾ ਹੈ। ਉਨ੍ਹਾਂ ਥਾਣਾ ਮੁਖੀ ਨੂੰ ਭਰੋਸਾ ਦਿੱਤਾ ਕਿ ਜੁਰਮ ਨੂੰ ਠੱਲ੍ਹ ਪਾਉਣ ਅਤੇ ਨਸ਼ਿਆਂ ਦੇ ਖ਼ਿਲਾਫ਼ ਪੁਲੀਸ ਨੂੰ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਹੌਲਦਾਰ ਗੁਲਾਬ ਸਿੰਘ, ਹਰਨੇਕ ਸਿੰਘ ਮਲੋਆ, ਪ੍ਰਿੰਸੀਪਲ ਬਨਵਾਰੀ ਲਾਲ, ਪ੍ਰਧਾਨ ਅਜੀਤ ਸਿੰਘ, ਸਿਮਰਨਜੀਤ ਸਿੰਘ ਸ਼ੈਂਕੀ, ਸਕੱਤਰ ਪਰਮਿੰਦਰ ਸਿੰਘ, ਮਨਦੀਪ ਸਿੰਘ, ਮਾ. ਯਾਦਵਿੰਦਰ ਸਿੰਘ, ਵਿਜਿੰਦਰ ਕੁਮਾਰ ਅਤੇ ਹੋਰ ਪਤਵੰਤੇ ਹਜ਼ਾਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ