Share on Facebook Share on Twitter Share on Google+ Share on Pinterest Share on Linkedin ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਕੈਬਨਿਟ-ਸਬ ਕਮੇਟੀ ਨਾਲ ਮੀਟਿੰਗ ਹੋਈ ਨਬਜ਼-ਏ-ਪੰਜਾਬ, ਮੁਹਾਲੀ, 5 ਮਾਰਚ: ਸਰਕਾਰੀ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਕੈਬਨਿਟ-ਸਬ ਕਮੇਟੀ ਦੇ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਦੀਪ ਸਿੰਘ ਮੁੰਡੀਆਂ, ਡੀਜੀਐੱਸਈ ਵਿਨੈ ਬੁਬਲਾਨੀ, ਵਿੱਤ ਵਿਭਾਗ ਦੇ ਅਧਿਕਾਰੀ, ਪ੍ਰਸੋਨਲ ਵਿਭਾਗ ਦੇ ਅਧਿਕਾਰੀ, ਪੀਡੀ ਮਨਿੰਦਰ ਸਿੰਘ ਸਰਕਾਰੀਆ, ਏਪੀਡੀ ਬਲਵਿੰਦਰ ਸਿੰਘ ਸੈਣੀ ਹਾਜ਼ਰ ਸਨ। ਯੂਨੀਅਨ ਦੀ ਮੀਤ ਪ੍ਰਧਾਨ ਡਾ.ਟੀਨਾ ਨੇ ਮੈਰੀਟੋਰੀਅਸ ਟੀਚਰਜ਼ ਦੇ ਸਿੱਖਿਆ ਵਿਭਾਗ ਵਿੱਚ ਸਟੇਟਸ ਸਬੰਧੀ ਜਾਣਿਆ, ਇਸ ਸਬੰਧੀ ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਟੀਚਰਜ਼ ਦੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸਬੰਧੀ ਫਾਈਲ ਮੁੱਖ ਮੰਤਰੀ ਕੋਲ ਹੈ। ਧਾਲੀਵਾਲ ਨੇ ਮੌਕੇ ’ਤੇ ਹੀ ਉੱਚ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਇਨ੍ਹਾਂ ਟੀਚਰਜ਼ ਦੀ ਫਾਈਲ ਜਲਦ ਅਫ਼ਸਰ ਕਮੇਟੀ ਕੋਲ ਭੇਜੀ ਜਾਵੇ ਤਾਂ ਜੋ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸਬੰਧੀ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਅਫ਼ਸਰ ਨਾਲ ਤੁਹਾਡੇ ਕੰਮ ਦੇ ਰੀਵਿਊ ਸਬੰਧੀ ਮੀਟਿੰਗ ਮੁੜ ਹਫ਼ਤੇ ਬਾਅਦ ਕਰਵਾਈ ਜਾਵੇਗੀ। ਇਸ ਤੋਂ ਬਾਅਦ ਪੀਡੀ, ਏਪੀਡੀ ਨਾਲ ਵੱਖਰੀ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਇੰਕਰੀਮੈਂਟ ਫਾਈਲ ’ਤੇ ਲੱਗੀ ਅਬਜੈਕਸਨ ਦੂਰ ਕਰਕੇ ਅੱਗੇ ਕਾਰਵਾਈ ਹਿੱਤ ਭੇਜ ਦਿੱਤੀ ਗਈ ਹੈ। ਯੂਨੀਅਨ ਮੀਤ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੈਰੀਟੋਰੀਅਸ ਟੀਚਰਜ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਹੋਰ ਦੇਰੀ ਕੀਤੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਡਾ. ਅਜੈ ਸ਼ਰਮਾ, ਮਨਜਿੰਦਰ ਕੌਰ ਅਤੇ ਬੂਟਾ ਸਿੰਘ ਮਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ