Share on Facebook Share on Twitter Share on Google+ Share on Pinterest Share on Linkedin ਨਸ਼ਿਆਂ ਵਿਰੁੱਧ ਜੰਗ: ਐੱਸਐੱਸਪੀ ਨੇ ਖ਼ੁਦ ਕੀਤੀ ਅੰਤਰਰਾਜੀ ਤੇ ਯੂਟੀ ਸਰਹੱਦਾਂ ’ਤੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਾਲੀ ਪੁਲੀਸ ਨੇ ਇੱਕ ਸਾਲ ਵਿੱਚ 350 ਕੇਸਾਂ ਵਿੱਚ 450 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ: ਐੱਸਐੱਸਪੀ ਨੌਜਵਾਨਾਂ ਤੇ ਹੋਰ ਵਸਨੀਕਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧਤਾ ਪ੍ਰਗਟਾਈ ਨਬਜ਼-ਏ-ਪੰਜਾਬ, ਮੁਹਾਲੀ, 7 ਮਾਰਚ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਕਦਮ ਹੋਰ ਅੱਗੇ ਵਧਾਉਂਦਿਆਂ ਮੁਹਾਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਯੂਟੀ ਨਾਲ ਲੱਗਦੀਆਂ ਸਾਂਝੀਆਂ ਅੰਤਰਰਾਜੀ ਸਰਹੱਦਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ। ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਫੇਜ਼-11 ਤੋਂ ਜਗਤਪੁਰਾ ਸੜਕ ’ਤੇ ਯੂਟੀ ਬਾਰਡਰ ਨੇੜੇ ਪੁਲੀਸ ਨਾਕੇ ਦਾ ਨਿਰੀਖਣ ਕਰਨ ਦੇ ਨਾਲ-ਨਾਲ ਖ਼ੁਦ ਵੀ ਚੈਕਿੰਗ ਕੀਤੀ ਅਤੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸਐੱਸਪੀ ਦੀਪਕ ਪਾਰਿਕ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲੀਸ ਵੱਲੋਂ ਅੱਜ ਗੁਆਂਢੀਆਂ ਸੂਬਿਆਂ ਦੀਆਂ ਸਾਂਝੀਆਂ ਹੱਦਾਂ ਤੋਂ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਅਪਰੇਸ਼ਨ ਸੀਲ ਦੁਪਹਿਰ 1 ਵਜੇ ਤੱਕ ਜਾਰੀ ਰਿਹਾ। ਮੁਹਾਲੀ ਦੇ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਵੀ ਮੌਜੂਦ ਸਨ। ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪਿਛਲੇ ਸਾਲ ਐਨਡੀਪੀਐਸ ਐਕਟ 350 ਮਾਮਲਿਆਂ 450 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਕਈ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਨਸ਼ਿਆਂ ਦੀ ਅਲਾਮਤ ਵਿਰੁੱਧ ਭਵਿੱਖ ਵਿੱਚ ਮੁਹਿੰਮ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਕਰਕੇ ਨੌਜਵਾਨਾਂ ਅਤੇ ਆਮ ਨਾਗਰਿਕਾਂ ਦੇ ਭਵਿੱਖ ਅਤੇ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਡਰੱਗ ਮਨੀ ਨਾਲ ਖ਼ਰੀਦੀਆਂ ਜਾਂ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਦਾ ਸਭ ਤੋਂ ਵੱਡਾ ਅੰਕੜਾ ਹੈ। ਇਹ ਅੰਕੜਾ ਹੁਣ ਵਧ ਕੇ 700 ਕਰੋੜ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦ ਨੂੰ ਕੇਸ ਪ੍ਰਾਪਰਟੀ ਬਣਾ ਕੇ ਕੁਰਕੀ ਕਰਨ ਤੋਂ ਇਲਾਵਾ ਕੋਠੀਆਂ ਢਾਹੁਣ ਦੀ ਮੁਹਿੰਮ ਵੀ ਜਾਰੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ