Share on Facebook Share on Twitter Share on Google+ Share on Pinterest Share on Linkedin ਬਹੁ-ਮੰਜ਼ਲਾਂ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦੇ ਦੂਜੇ ਚਰਨ ਦਾ ਲੈਂਟਰ ਪਾਇਆ ਨਬਜ਼-ਏ-ਪੰਜਾਬ, ਮੁਹਾਲੀ, 7 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਸਾਰੀ ਅਧੀਨ ਬਹੁ-ਮੰਜ਼ਲਾਂ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦੂਜੇ ਚਰਨ ਦਾ ਲੈਂਟਰ ਪਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤ ਦੀ ਸਹੂਲਤ ਲਈ ਬਹੁ-ਮੰਜ਼ਲਾਂ ਕਾਰ ਪਾਰਕਿੰਗ ਬਣਾਈ ਜਾ ਰਹੀ ਹੈ। ਅੱਜ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦੇ ਦੂਜੇ ਚਰਨ ਦੇ ਲੈਂਟਰ ਦੀ ਅਰੰਭਤਾ ਲਈ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਜੈਕਾਰਿਆਂ ਦੀ ਗੂੰਜ ਨਾਲ ਲੈਂਟਰ ਪਾਉਣ ਦੀ ਕਾਰਵਾਈ ਅਰੰਭੀ। ਅਤਿ-ਆਧੁਨਿਕ ਸਹੂਲਤਾਂ ਵਾਲੀ ਕਾਰ ਪਾਰਕਿੰਗ ਬੇਸਮੈਂਟ ਸਮੇਤ 7 ਮੰਜ਼ਲਾਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ, ਪਿੰਡ ਸੋਹਾਣਾ ਅਤੇ ਇਲਾਕੇ ਦੀ ਸੰਗਤ ਨੇ ਕਾਰ ਸੇਵਾ ਵਿੱਚ ਯੋਗਦਾਨ ਪਾਇਆ। ਇਸ ਮੌਕੇ ਵੱਖ-ਵੱਖ ਪ੍ਰਕਾਰ ਦੀਆਂ ਮਠਿਆਈਆਂ ਅਤੇ ਦੁੱਧ-ਚਾਹ ਦਾ ਅਤੁੱਟ ਲੰਗਰ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ