ਮੁਹਾਲੀ ਵਿੱਚ ਵਾਹਨ ਪਾਰਕਿੰਗ ਵਿਵਸਥਾ ਲਈ ਠੋਸ ਨੀਤੀ ਬਣਾਉਣ ਦੀ ਲੋੜ

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਡੀਸੀ, ਗਮਾਡਾ, ਮੁਹਾਲੀ ਨਿਗਮ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵਾਹਨ ਪਾਰਕਿੰਗ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਮੁਹਾਲੀ ਦੀ ਡਿਪਟੀ ਕਮਿਸ਼ਨਰ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਹਿਰ ਵਿੱਚ ਵਾਹਨ ਪਾਰਕਿੰਗ ਪ੍ਰਣਾਲੀ ਨੂੰ ਬਿਹਤਰ ਬਣਾਉਣ ਦੀ ਗੁਹਾਰ ਲਗਾਈ ਹੈ।
ਭਾਜਪਾ ਆਗੂ ਨੇ ਕਿਹਾ ਕਿ ਸ਼ਹਿਰ ਵਿੱਚ ਪਾਰਕਿੰਗ ਦੀ ਘਾਟ ਕਾਰਨ ਆਏ ਦਿਨ ਲੋਕਾਂ ਵਿੱਚ ਝਗੜੇ ਵਧ ਰਹੇ ਹਨ। ਜਿਸ ਕਾਰਨ ਤਣਾਅ ਦੀ ਸਥਿਤੀ ਪੈਦਾ ਹੋ ਰਹੀ ਹੈ। ਵਾਹਨ ਪਾਰਕਿੰਗ ਨੂੰ ਲੈ ਕੇ ਬੀਤੇ ਦਿਨੀਂ ਇੱਕ ਨੌਜਵਾਨ ਵਿਗਿਆਨੀ ਦੀ ਜਾਨ ਚਲੀ ਗਈ ਹੈ। ਇਸ ਤੋਂ ਪਹਿਲਾਂ ਵੀ ਵਾਹਨ ਪਾਰਕਿੰਗ ਨੂੰ ਲੈ ਕੇ ਹਾਈ ਕੋਰਟ ਦੇ ਵਕੀਲ ਦੀ ਸ਼ਰ੍ਹੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਾਰਕਿੰਗ ਨੂੰ ਲੈ ਕੇ ਸੈਕਟਰ-66 ਵਿੱਚ ਗੁਆਂਢੀ ਨੇ ਵਿਗਿਆਨੀ ਨਾਲ ਹੱਥੋਪਾਈ ਕੀਤੀ ਗਈ ਅਤੇ ਨਤੀਜੇ ਵਜੋਂ ਵਿਗਿਆਨੀ ਦੀ ਮੌਤ ਹੋ ਗਈ।
ਵਸ਼ਿਸ਼ਟ ਨੇ ਮੁਹਾਲੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਪਾਰਕਿੰਗ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਇੱਕ ਠੋਸ ਨੀਤੀ ਬਣਾਈ ਜਾਵੇ ਤਾਂ ਜੋ ਨਾਗਰਿਕਾਂ ਨੂੰ ਰਾਹਤ ਮਿਲ ਸਕੇ ਅਤੇ ਲੜਾਈ ਝਗੜਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਕਿੰਗ ਵਿਵਸਥਾ ਲਈ ਢੁਕਵੀਂ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪਾਰਕਿੰਗ ਲਈ ਬਹੁ-ਮੰਜ਼ਲਾਂ ਪਾਰਕਿੰਗ ਬਣਾਈ ਜਾਵੇ।
ਸੰਜੀਵ ਵਸ਼ਿਸ਼ਟ ਨੇ ਅੰਤ ਵਿੱਚ ਅਧਿਕਾਰੀਆਂ ਨੂੰ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸ਼ਹਿਰ ਵਾਸੀਆਂ ਨੂੰ ਪਾਰਕਿੰਗ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਉਸਦੀ ਅਪੀਲ ਨਗਰ ਨਿਗਮ, ਜੀਐਮਡੀਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਲਈ ਇੱਕ ਗੰਭੀਰ ਵਿਚਾਰਨ ਵਾਲਾ ਵਿਸ਼ਾ ਬਣ ਗਈ ਹੈ, ਜਿਸ ’ਤੇ ਤੁਰੰਤ ਵਿਚਾਰ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…