Share on Facebook Share on Twitter Share on Google+ Share on Pinterest Share on Linkedin ਸ਼ਹਿਰ ਦੀ ਖ਼ੂਬਸੂਰਤੀ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਕੁਲਵੰਤ ਸਿੰਘ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਕੀਤੀ ਅਹਿਮ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ: ਕੰਨਫਡਰੇਸ਼ਨ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਦੇ ਪੈਟਰਨ ਐਮ.ਐਸ. ਅੌਜਲਾ ਅਤੇ ਪ੍ਰਧਾਨ ਕੇ.ਕੇ. ਸੈਣੀ ਦੀ ਅਗਵਾਈ ਹੇਠ ਸਥਾਨਕ ਲੋਕਾਂ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਧਿਆਨ ਵਿੱਚ ਲਿਆਂਦੀਆਂ ਸਾਰੀਆਂ ਮੰਗਾਂ ’ਤੇ ਗੌਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਸ਼ਹਿਰ ਦੀ ਖ਼ੂਬਸੂਰਤੀ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਰੋਕਣ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਪੁਲੀਸ ਗਸ਼ਤ ਤੇਜ਼ ਕਰਨ ਲਈ ਕਿਹਾ ਗਿਆ ਹੈ, ਉੱਥੇ ਲੋੜ ਅਨੁਸਾਰ ਗੋਲ ਚੌਂਕ ਬਣਾਏ ਜਾ ਰਹੇ ਹਨ। ਇਸ ਨਾਲ ਜਿੱਥੇ ਸ਼ਹਿਰ ਦੀ ਖ਼ੂਬਸੂਰਤੀ ਵਧੇਗੀ, ਉੱਥੇ ਆਵਾਜਾਈ ਸੌਖੀ ਹੋਵੇਗੀ ਅਤੇ ਹਾਦਸੇ ਘਟਣਗੇ। ਐਸੋਸੀਏਸ਼ਨ ਦੇ ਪੈਟਰਨ ਐਮਐਸ ਅੌਜਲਾ, ਪ੍ਰਧਾਨ ਕੇ.ਕੇ ਸੈਣੀ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ, ਮੀਤ ਪ੍ਰਧਾਨ, ਬਖ਼ਸ਼ੀਸ਼ ਸਿੰਘ ਅਤੇ ਜਨਰਲ ਸਕੱਤਰ ਓ.ਪੀ. ਚੌਟਾਨੀ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ, ਆਵਾਰਾ ਕੁੱਤਿਆਂ ਅਤੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਅਤੇ ਪਾਰਕਾਂ ਦੀ ਮਾੜੀ ਹਾਲਤ ਆਦਿ ਮੁੱਦੇ ਚੁੱਕੇ। ਉਨ੍ਹਾਂ ਪਾਰਕਾਂ ਵਿੱਚ ਮੈਡੀਸ਼ਨ ਪਲਾਂਟ ਲਗਾਉਣ, ਸ਼ਹਿਰ ਦੇ ਕਿਸੇ ਇੱਕ ਚੌਂਕ ਦਾ ਨਾਂ ਭਾਈ ਘਨੱਈਆ ਜੀ ਰੱਖਣ ਅਤੇ ਬੁੱਤ ਲਗਾਉਣ ਦੀ ਮੰਗ ਕੀਤੀ। ਟੱਟੀਆਂ ਸੜਕਾਂ, ਪਾਰਕਾਂ ਦੀ ਰੇਲਿੰਗ ਸਪੀਡ ਬਰੇਕਰ, ਲਾਲਾ ਬੱਤੀ ਪੁਆਇੰਟ ’ਤੇ ਜ਼ੈਬਰਾ ਕਰਾਸਿੰਗ, ਬੱਚਿਆਂ ਦੇ ਖੇਡਣ ਲਈ ਢੁਕਵੀਂ ਥਾਵਾਂ ਨਿਰਧਾਰਿਤ ਕਰਨ ਅਤੇ ਬਿਜਲੀ ਅਤੇ ਟੈਲੀਫ਼ੋਨ ਦੀਆਂ ਤਾਰਾਂ ਅੰਡਰਗਰਾਉਂਡ ਪਾਉਣ ਦੀ ਗੁਹਾਰ ਲਗਾਈ। ਮਾਰਕੀਟਾਂ ਵਿੱਚ ਦੁਕਾਨਦਾਰਾਂ ਵੱਲੋਂ ਬਰਾਂਡਿਆਂ ਅਤੇ ਫੁੱਟਪਾਥ ਵਾਲੀ ਥਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਵੀ ਮੰਗ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ