Share on Facebook Share on Twitter Share on Google+ Share on Pinterest Share on Linkedin ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ: ਐਵਰਗਰੀਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਮੁੱਖ ਸਮੱਸਿਆਵਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਮਟੌਰ ਥਾਣੇ ਦੇ ਐੱਸਐਚਓ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਫੌਰੀ ਤੌਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਇਲਾਕਾ ਵਾਸੀਆਂ ਨੇ ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਚੋਰੀਆਂ ਦਾ ਮੁੱਦਾ ਚੁੱਕਿਆ। ਐੱਸਐਚਓ ਮਟੌਰ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਵਿੱਚ ਸਖ਼ਤ ਗਸ਼ਤ ਕਰਵਾਈ ਜਾਵੇਗੀ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਤੁਰੰਤ ਪੁਲੀਸ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਸ ਵਿਅਕਤੀ ਤੋਂ ਪੁੱਛ-ਗਿੱਛ ਕੀਤੀ ਜਾ ਸਕੇ। ਜੇਕਰ ਉਹ ਦੋਸ਼ੀ ਪਾਇਆ ਗਿਆ, ਤਾਂ ਉਸ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਕਾਸ ਕਾਰਜਾਂ ਬਾਰੇ ਰੱਖੀ ਗਈਆਂ ਮੁੱਖ ਮੰਗਾਂ ਮੀਟਿੰਗ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਕੁਝ ਆਮ ਲੋਕੀ ਸਮੱਸਿਆਵਾਂ ਦੀ ਨੁਮਾਇੰਦਗੀ ਕੀਤੀ ਗਈ, ਜਿਸ ਵਿੱਚ ਨਿਮਨਲਿਖਤ ਮੁੱਦੇ ਉਠਾਏ ਗਏ। ਇਨ੍ਹਾਂ ਵਿੱਚ ਇਲਾਕੇ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਬਣਾਉਣ ਲਈ ਤੁਰੰਤ ਢੰਗ ਨਾਲ ਯੋਜਨਾ ਬਣਾਉਣ ਦੀ ਮੰਗ ਕੀਤੀ ਗਈ, ਸਬਵੇਅ ਅਤੇ ਕਰਨ ਟੈਕਸੀ ਸਟੈਂਡ ਕੋਲ ਟੁੱਟੀਆਂ ਹੋਈਆਂ ਦੀਵਾਰਾਂ ਦੀ ਨਵੀਨੀਕਰਨ ਦੀ ਮੰਗ ਕੀਤੀ ਗਈ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਰੇਹੜੀ-ਫੜ੍ਹੀ ਵਾਲਿਆਂ ਲਈ ਨਿਯਮ-ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਤਾਂ ਕਿ ਟਰੈਫ਼ਿਕ ਅਤੇ ਆਮ ਜਨਤਾ ਦੀਆਂ ਸੁਵਿਧਾਵਾਂ ਪ੍ਰਭਾਵਿਤ ਨਾ ਹੋਣ। ਵਸੀ ਨਿੱਕਾ ਨੇ ਖਾਸ ਤੌਰ ’ਤੇ ਸੜਕਾਂ ਦੀ ਮੁਰੰਮਤ ਕਰਵਾਉਣ ਲਈ ਜ਼ੋਰ ਦਿੱਤਾ, ਮਕਾਨ ਨੰਬਰ 1021 ਤੋਂ 1040 ਤੱਕ ਬਿਜਲੀ ਦੀ ਸਹੂਲਤ ਵਧੀਆ ਬਣਾਉਣ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੀ ਮੰਗ ਕੀਤੀ ਅਤੇ ਪਾਰਕ ਨੰਬਰ 19 ਅਤੇ 21 ਵਿੱਚ ਟੁੱਟੇ ਹੋਏ ਝੂਲਿਆਂ ਦੀ ਥਾਂ ਨਵੇਂ ਝੂਲੇ ਲਗਾਉਣ ਦੀ ਮੰਗ ਰੱਖੀ ਗਈ। ਮੇਅਰ ਜੀਤੀ ਸਿੱਧੂ ਨੇ ਇਨ੍ਹਾਂ ਸਭ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਕੰਮ ਜਲਦੀ ਤੋਂ ਜਲਦੀ ਪੂਰੇ ਕਰਵਾਏ ਜਾਣਗੇ। ਉਨ੍ਹਾਂ ਨੇ ਪੁਲੀਸ ਅਤੇ ਨਗਰ ਨਿਗਮ ਵੱਲੋਂ ਵੀ ਪੂਰੀ ਸਹਿਯੋਗ ਦੀ ਗੱਲ ਕੀਤੀ, ਤਾਂ ਜੋ ਇਲਾਕੇ ਵਿੱਚ ਸੁਰੱਖਿਆ ਵਧਾਈ ਜਾ ਸਕੇ ਅਤੇ ਵਿਕਾਸ ਦੀ ਰਹਾਂ ਹਮਵਾਰ ਹੋ ਸਕੇ। ਐਵਰਗਰੀਨ ਵੈੱਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਜਸਮੇਰ ਕੌਰ ਬੈਦਵਾਨ ਨੇ ਮੇਅਰ ਜੀਤੀ ਸਿੱਧੂ, ਐੱਸਐਚਓ ਮਟੌਰ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਇਲਾਕਾ ਨਿਵਾਸੀਆਂ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਕੰਮ ਕਰਦੀ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ