Share on Facebook Share on Twitter Share on Google+ Share on Pinterest Share on Linkedin ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਦੇ ਰਜਿਸਟਰੇਸ਼ਨ ਕਾਊਂਟਰ ’ਤੇ ਅਚਨਚੇਤ ਚੈਕਿੰਗ ਦਵਾਈ ਲੈਣ ਹਸਪਤਾਲ ਪਹੁੰਚੇ ਮਰੀਜ਼ਾਂ ਦੀਆਂ ਪਰਚੀਆਂ ’ਤੇ ਨਜ਼ਰ ਮਾਰੀ, ਮਰੀਜ਼ਾਂ ਨਾਲ ਕੀਤੀ ਗੱਲ ਨਬਜ਼-ਏ-ਪੰਜਾਬ, ਮੁਹਾਲੀ, 19 ਮਾਰਚ: ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਦੇ ਰਜਿਸਟਰੇਸ਼ਨ ਕਾਊਂਟਰ ’ਤੇ ਅਚਾਨਕ ਪਹੁੰਚ ਕੇ ਚੈਕਿੰਗ ਕੀਤੀ ਅਤੇ ਮਰੀਜ਼ਾਂ ਦੀਆਂ ਪਰਚੀਆਂ ਬਣਾਉਣ ਦਾ ਕੰਮ ਦੇਖਿਆ। ਉਨ੍ਹਾਂ ਨੇ ਕਈ ਮਰੀਜ਼ਾਂ ਦੀਆਂ ਪਰਚੀਆਂ ’ਤੇ ਨਜ਼ਰ ਮਾਰੀ ਅਤੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕਰਕੇ ਸਿਹਤ ਸਹੂਲਤਾਂ ਬਾਰੇ ਫੀਡਬੈਕ ਲਈ। ਉਨ੍ਹਾਂ ਦੇਖਿਆ ਕਿ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਖੱੁਲ੍ਹਣ ਦੇ ਤੈਅ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਹੀ ਖੱੁਲ੍ਹ ਗਿਆ ਸੀ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਦਾਇਤ ਕੀਤੀ ਸੀ ਕਿ ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੋਲ੍ਹੇ ਜਾਣ। ਉਨ੍ਹਾਂ ਨੇ ਐਸਐਮਓ ਡਾ. ਐਚਐਸ ਚੀਮਾ ਨੂੰ ਹਦਾਇਤ ਕੀਤੀ ਕਿ ਗਰਮੀਆਂ ਵਿੱਚ ਰਜਿਸਟਰੇਸ਼ਨ ਕਾਊਂਟਰ ਸਵੇਰੇ 7.30 ਵਜੇ ਅਤੇ ਸਰਦੀਆਂ ਵਿੱਚ ਸਵੇਰੇ 8.30 ਵਜੇ ਖੋਲ੍ਹਿਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਪਰਚੀ ਬਣਾਉਣ ਲਈ ਲੰਮੀਆਂ ਲਾਈਨਾਂ ਵਿੱਚ ਲੱਗਣਾ ਪਵੇ ਅਤੇ ਉਨ੍ਹਾਂ ਦੀ ਜਾਂਚ ਤੇ ਇਲਾਜ ਸਮੇਂ ਸਿਰ ਹੋ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਡਾਕਟਰਾਂ ਨੂੰ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਸੌਖ ਰਹੇਗੀ ਅਤੇ ਮਰੀਜ਼ਾਂ ਦਾ ਵੀ ਸਮਾਂ ਬਚੇਗਾ। ਸਿਵਲ ਸਰਜਨ ਨੇ ਕਿਹਾ ਕਿ ਮਰੀਜ਼ਾਂ ਦੀ ਪਰਚੀ ਉੱਤੇ ਡਾਕਟਰ ਵੱਲੋਂ ਕੋਈ ਵੀ ਅਜਿਹੀ ਦਵਾਈ ਨਾ ਲਿਖੀ ਜਾਵੇ, ਜੋ ਸਰਕਾਰੀ ਹਸਪਤਾਲ ਦੀ ਫਾਰਮੇਸੀ ਵਿੱਚ ਉਪਲਬਧ ਨਾ ਹੋਵੇ। ਜੇਕਰ ਕਿਸੇ ਕਾਰਨ ਦਵਾਈ ਪ੍ਰਾਈਵੇਟ ਕੈਮਿਸਟ ਕੋਲ ਉਪਲਬਧ ਹੈ ਤਾਂ ਮਰੀਜ਼ ਲਈ ਸਬੰਧਤ ਦਵਾਈ ਉਪਲਬਧ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਪਹਿਲਾ ਫ਼ਰਜ਼ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ