Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆਂ ਨਬਜ਼-ਏ-ਪੰਜਾਬ, ਮੁਹਾਲੀ, 22 ਮਾਰਚ: ਕੇਂਦਰ ਸਰਕਾਰ ਦੀ ਪੀਐਮ ਸ੍ਰੀ ਯੋਜਨਾ ਅਧੀਨ ਚੱਲ ਰਹੇ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਫੇਜ਼-5 ਦੇ ਕੌਂਸਲਰ ਸ੍ਰੀਮਤੀ ਬਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਟਾਕਰਾ ਕਰਨ ਦੇ ਸਮਰੱਥ ਬਣਾਉਂਦੇ ਹਨ। ਇਸ ਲਈ ਵਿਦਿਆਰਥੀਆਂ ਨੂੰ ਆਪਣੀ ਮੰਜ਼ਲ ’ਤੇ ਪਹੁੰਚਣ ਲਈ ਲਈ ਪੂਰੀ ਤਨਦੇਹੀ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ ਅਤੇ ਮੁਕਾਬਲੇ ਦੇ ਇਸ ਯੁੱਗ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਹੀ ਅੱਗੇ ਲਿਜਾ ਸਕਦੀ ਹੈ। ਇਸ ਤੋਂ ਪਹਿਲਾਂ ਸਕੂਲ ਦੇ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ ਨੇ ਸਕੂਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਜਿਸ ਦਾ ਸਾਰਿਆਂ ਨੇ ਆਨੰਦ ਮਾਣਿਆ। ਗਿੱਧਾ ਅਤੇ ਭੰਗੜਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇ। ਸਮਾਗਮ ਵਿੱਚ ਸਰਕਾਰੀ ਮਿਡਲ ਸਕੂਲ ਫੇਜ਼-2 ਦੇ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀਮਤੀ ਬਲਜੀਤ ਕੌਰ, ਰਮੇਸ਼ ਕੁਮਾਰ, ਸਪਨਾ, ਪੂਨਮ, ਗੁਰਪ੍ਰੀਤ ਕੌਰ, ਮੀਰਾ ਪੰਧੇਰ, ਸ਼ਾਲੂ ਗੁਪਤਾ, ਕਮਲਜੀਤ ਕੌਰ, ਬਲਵੀਰ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਕ੍ਰਿਸ਼ਨ ਗੋਪਾਲ ਮਹਿਤਾ, ਅਮਨਦੀਪ ਕੱਕੜ ਹਾਜ਼ਰ ਸਨ। ਅਖੀਰ ਵਿੱਚ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ