Share on Facebook Share on Twitter Share on Google+ Share on Pinterest Share on Linkedin ਪੰਜਾਬ ਮਹਿਲਾ ਕਮਿਸ਼ਨ ਵੱਲੋਂ ਪਾਦਰੀ ਬਜਿੰਦਰ ਕੇਸ ਵਿੱਚ ਅਦਾਲਤ ਦੇ ਤਾਜ਼ਾ ਫ਼ੈਸਲੇ ਦਾ ਸਵਾਗਤ ਨਬਜ਼-ਏ-ਪੰਜਾਬ, ਮੁਹਾਲੀ, 1 ਅਪਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁਹਾਲੀ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ (ਪਾਦਰੀ) ਬਜਿੰਦਰ ਸਿੰਘ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਤਾਜ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਅੌਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ। ਅੱਜ ਇੱਥੇ ਦੇਰ ਸ਼ਾਮ ਮਹਿਲਾ ਕਮਿਸ਼ਨ ਦੀ ਮੁਖੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਇਹ ਫ਼ੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਅੌਰਤਾਂ ਵਿਰੁੱਧ ਅਪਰਾਧਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਰਾਹੀਂ ਨਿਆਂ ਨੂੰ ਯਕੀਨੀ ਬਣਾਇਆ ਜਾਵੇਗਾ। ਕਮਿਸ਼ਨ ਵੱਲੋਂ ਪਹਿਲਾਂ ਵੀ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਗਿਆ ਸੀ। ਸ੍ਰੀਮਤੀ ਗਿੱਲ ਨੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਅਪਰਾਧਾਂ ਦੇ ਪੀੜਤਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਪੀੜਤ ਅੌਰਤਾਂ\ਲੜਕੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ‘‘ਪੰਜਾਬ ਰਾਜ ਮਹਿਲਾ ਕਮਿਸ਼ਨ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਹਰ ਲੋੜੀਂਦੀ ਕਾਨੂੰਨੀ ਭਾਵਨਾਤਮਿਕ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੇਕਰ ਤੁਹਾਨੂੰ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਮਦਦ ਦੀ ਲੋੜ ਪੈਂਦੀ ਹੈ, ਤਾਂ ਉਹ ਤੁਰੰਤ ਮਹਿਲਾ ਕਮਿਸ਼ਨ ਦੇ ਦਫ਼ਤਰ ਸੰਪਰਕ ਕਰ ਸਕਦਾ ਹੈ। ਅੌਰਤਾਂ ਲਈ ਨਿਆਂ ਅਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।’’
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ