ਪੰਜਾਬ ਵਿੱਚ ਬਸਪਾ ਦੀ ਸਰਕਾਰ ਬਣਨਾ ਲਗਭਗ ਤੈਅ: ਰਾਜਾ ਨਨਹੇੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਜਨਵਰੀ:
ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਪਾਰਟੀ ਦੇ ਕੁ-ਸ਼ਾਸਨ ਤੋਂ ਅੱਕੇ ਸੂਬੇ ਦੇ ਲੋਕ ਐਤਕੀਂ ਪੰਜਾਬ ਵਿੱਚ ਸੱਤਾ ਦਾ ਤਖ਼ਤਾ ਬਦਲਣ ਦੇ ਮੂੜ ਵਿੱਚ ਹਨ ਅਤੇ ਸੂਬੇ ਦੇ ਲੋਕ ਬਸਪਾ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ। ਜਿਸ ਕਾਰਨ ਪੰਜਾਬ ਵਿੱਚ ਬਸਪਾ ਦੀ ਸਰਕਾਰ ਬਣਨਾ ਲਗਭਗ ਤੈਅ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਪਿੰਡ ਚਟੌਲੀ ਵਿਖੇ ਚੋਣ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਸ਼ੁਰੂ ਤੋਂ ਵਾਰੀ ਬੰਨ੍ਹ ਕੇ ਸੱਤਾ ਦਾ ਨਿੱਘ ਮਾਣਦੇ ਆ ਰਹੇ ਹਨ ਲੇਕਿਨ ਇਨ੍ਹਾਂ ਪਾਰਟੀਆਂ ਨੇ ਸੂਬੇ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਨੂੰ ਵਧੇਰੇ ਅਹਿਮੀਅਤ ਦਿੱਤੀ ਹੈ। ਜਿਸ ਕਾਰਨ ਅਜੋਕੇ ਪੰਜਾਬ ਕੰਗਾਲੀ ਦੀ ਕਾਗਾਰ ’ਤੇ ਪਹੁੰਚ ਗਿਆ ਹੈ। ਇਸ ਮੌਕੇ ਕੁਲਦੀਪ ਸਿੰਘ, ਰਣਧੀਰ ਸਿੰਘ, ਬਲਜਿੰਦਰ ਸਿੰਘ ਮਾਮੁਪੂਰ, ਗੁਰਤੇਜ ਸਿੰਘ ਭਾਗੋਮਾਜਰਾ, ਹਰਦੀਪ ਸਿੰਘ ਨਗਲਗੜ੍ਹੀਆ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…