Share on Facebook Share on Twitter Share on Google+ Share on Pinterest Share on Linkedin ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਕੁਲਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸਿਮਰਨਜੀਤ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਵੱਲੋਂ ਛੋਟੀ ਉਮਰੇ ਜਬਰ ਤੇ ਜੁਲਮ ਖ਼ਿਲਾਫ਼ ਮੁਗਲ ਹਕੂਮਤ ਨਾਲ ਚਮਕੌਰ ਸਾਹਿਬ ਦੀ ਜੰਗ ਵਿੱਚ ਅਦੁੱਤੀ ਤੇ ਲਾਸਾਨੀ ਸ਼ਹਾਦਤ ਦੇਣ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ। ਇਸ ਮੌਕੇ ਭਾਈ ਸੁਖਵਿੰਦਰ ਸਿੰਘ, ਭਾਈ ਜਗਮੀਤ ਸਿੰਘ, ਬੀਬੀ ਉੱਤਮਜੀਤ ਕੌਰ ਖ਼ਾਲਸਾ, ਭਾਈ ਹਰਬੀਰ ਸਿੰਘ, ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਭਾਈ ਸੁਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ