ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਨਿਰੀਖਣ

ਸਿਹਤ ਟੀਮਾਂ ਨੇ ਰਜਿਸਟਰੇਸ਼ਨ ਕਾਊਂਟਰਾਂ ਤੇ ਓਪੀਡੀ ਕਮਰਿਆਂ ਵਿੱਚ ਜਾ ਕੇ ਲਿਆ ਜਾਇਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 16 ਅਪਰੈਲ:
ਜ਼ਿਲ੍ਹਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਦੌਰਾ ਕਰਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਅੱਜ ਤੋਂ ਸਰਕਾਰੀ ਹਸਪਤਾਲ ਅਤੇ ਡਿਸਪੈਂਸਰੀਆਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਬਦਲ ਗਿਆ ਹੈ। ਸਾਰੀਆਂ ਸਿਹਤ ਸੰਸਥਾਵਾਂ ਖ਼ਾਸਕਰ ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਖੱੁਲ੍ਹਣਗੇ ਜਦੋਂਕਿ ਮਰੀਜ਼ਾਂ ਦੀਆਂ ਪਰਚੀਆਂ ਬਣਾਉਣ ਦਾ ਕੰਮ ਸਵੇਰੇ 7.30 ਵਜੇ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੋਲ੍ਹੇ ਜਾ ਰਹੇ ਹਨ ਤਾਂ ਜੋ ਪਰਚੀ ਬਣਾਉਣ ਲਈ ਮਰੀਜ਼ਾਂ ਦੀਆਂ ਲੰਮੀਆਂ ਲਾਈਨਾਂ ਨਾ ਲੱਗਣ।
ਸਿਵਲ ਸਰਜਨ ਨੇ ਦੱਸਿਆ ਕਿ ਅਧਿਕਾਰੀਆਂ ਨੇ ਰਜਿਸਟਰੇਸ਼ਨ ਕਾਊਂਟਰਾਂ ਅਤੇ ਓਪੀਡੀ ਕਮਰਿਆਂ ਵਿੱਚ ਜਾ ਕੇ ਨਿਰੀਖਣ ਕੀਤਾ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡਾਕਟਰ ਅਤੇ ਹੋਰ ਸਟਾਫ਼ ਸਮੇਂ ਸਿਰ ਪਹੁੰਚ ਗਿਆ ਸੀ। ਨਾਲ ਹੀ ਅਧਿਕਾਰੀਆਂ ਨੇ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਬਾਰੇ ਜਾਣਿਆ ਅਤੇ ਹਦਾਇਤਾਂ ਕੀਤੀਆਂ ਕਿ ਡਾਕਟਰਾਂ ਵੱਲੋਂ ਮਰੀਜ਼ ਦੀ ਪਰਚੀ ਉੱਤੇ ਕੋਈ ਵੀ ਦਵਾਈ ਅਜਿਹੀ ਨਾ ਲਿਖੀ ਜਾਵੇ ਜੋ ਬਾਹਰੋਂ ਮੈਡੀਕਲ ਦੁਕਾਨਾਂ ’ਤੇ ਮਿਲਦੀ ਹੋਵੇ। ਸਾਰੀਆਂ ਦਵਾਈਆਂ ਹਸਪਤਾਲ ਦੀ ਫਾਰਮੇਸੀ ਵਿੱਚ ਹੀ ਮਿਲਣੀਆਂ ਚਾਹੀਦੀਆਂ ਹਨ। ਜੇ ਕਿਸੇ ਕਾਰਨ ਦਵਾਈ ਪ੍ਰਾਈਵੇਟ ਦੁਕਾਨ ’ਤੇ ਉਪਲਬਧ ਹੈ ਤਾਂ ਸੰਸਥਾ ਦੇ ਇੰਚਾਰਜ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਮਰੀਜ਼ ਲਈ ਦਵਾਈ ਖ਼ੁਦ ਉਪਲਬਧ ਕਰਵਾਏਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…