ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 404ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 18 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 404ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਨੌਵੀਂ ਪਾਤਸ਼ਾਹ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬ ਵੱਲੋਂ ਮਜਲੂਮਾਂ ਦੀ ਰਾਖੀ ਲਈ ਦਿੱਤੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੇ ਹਿੰਦ ਦੀ ਚਾਦਰ ਦੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਦੇ 15 ਰਾਗਾਂ ਵਿੱਚ 59 ਸ਼ਬਦ ਅਤੇ 57 ਸ਼ਲੋਕਾਂ ਬਾਰੇ ਦੱਸਿਆ।
ਇਸ ਮੌਕੇ ਧਰਮ ਸਿੰਘ ਪਟਿਆਲਾ ਵਾਲੇ, ਭਾਈ ਹਰਭਜਨ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਸਰਬਜੋਤ ਸਿੰਘ, ਭਾਈ ਦਿਲਬਰ ਸਿੰਘ, ਭਾਈ ਮਨਪ੍ਰੀਤ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਹਰਜੱਸ ਕੀਰਤਨੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…