ਮੁਹਾਲੀ ਪੁਲੀਸ ਵੱਲੋਂ ਨਾਜਾਇਜ਼ ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ, ਦੇਸੀ ਪਿਸਤੌਲ ਤੇ ਕਾਰਤੂਸ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 28 ਅਪਰੈਲ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਇੱਕ ਨੌਜਵਾਨ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਧਰਮਿੰਦਰ ਕੁਮਾਰ ਵਾਸੀ ਪਿੰਡ ਖੁਰਦਨਾਵਾਂ ਪੁਰਾ (ਯੂਪੀ) ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਵਿੱਚ ਹੋਟਲ ਜੀ-ਪਲਾਜਾ, ਜ਼ੀਰਕਪੁਰ ਵਿੱਚ ਰਹਿ ਰਿਹਾ ਸੀ। ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ .315 ਬੋਰ ਦਾ ਦੇਸੀ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਹਨ।
ਐੱਸਐੱਸਪੀ ਦੀਪਕ ਪਾਰਿਕ ਨੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਦੀ ਟੀਮ ਬੱਸ ਸਟੈਂਡ ਖਰੜ ਨੇੜੇ ਮੌਜੂਦ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਧਰਮਿੰਦਰ ਕੁਮਾਰ ਨਾਜਾਇਜ਼ ਹਥਿਆਰ ਲੈ ਕੇ ਘੁੰਮ ਰਿਹਾ ਹੈ ਅਤੇ ਉਹ ਕਿਸੇ ਅਪਰਾਧਿਕ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਭਗਤ ਘਾਟ ਵੱਲ ਜਾਂਦੀ ਸੜਕ ’ਤੇ ਹੈ। ਜੇਕਰ ਉਸ ਨੂੰ ਹੁਣੇ ਹੀ ਕਾਬੂ ਕੀਤਾ ਜਾਵੇ ਤਾਂ ਉਸ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋ ਸਕਦਾ ਹੈ।
ਐੱਸਐੱਸਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਮੁਲਜ਼ਮ ਵਿਰੁੱਧ ਥਾਣਾ ਸਿਟੀ ਖਰੜ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਭਗਤ ਘਾਟ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਦੇਸੀ ਪਿਸਤੌਲ .315 ਬੋਰ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਨਾਜਾਇਜ਼ ਹਥਿਆਰ ਕਿੱਥੋਂ ਅਤੇ ਕਿਸ ਮੰਤਵ ਲਈ ਲੈ ਕੇ ਆਇਆ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…