Share on Facebook Share on Twitter Share on Google+ Share on Pinterest Share on Linkedin ਮਾਤਾ ਬਲਦੇਵ ਕੌਰ ਸੋਹਾਣਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਬੁੱਧਵਾਰ ਨੂੰ ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ: ਇੱਥੋਂ ਦੇ ਸੈਕਟਰ-77 ਦੇ ਵਸਨੀਕ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੋਹਾਣਾ ਦੇ ਮਾਤਾ ਬੀਬੀ ਬਲਦੇਵ ਕੌਰ ਸੋਹਾਣਾ ਜਿਨ੍ਹਾਂ ਦੀ ਬੀਤੀ 21 ਅਪਰੈਲ ਨੂੰ ਸੰਖੇਪ ਜਿਹੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਭਲਕੇ 30 ਅਪਰੈਲ (ਦਿਨ ਬੁੱਧਵਾਰ) ਨੂੰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਸਾਢੇ 12 ਵਜੇ ਤੱਕ ਹੋਵੇਗੀ। ਇਸ ਉਪਰੰਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ