ਲੋਕ ਡਾਢੇ ਪ੍ਰੇਸ਼ਾਨ ਪਰ ਗਮਾਡਾ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹੈ: ਵਿਧਾਇਕ ਕੁਲਵੰਤ ਸਿੰਘ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਐਰੋਸਿਟੀ ਨੂੰ ਨਹਿਰੀ ਪਾਣੀ ਨਾਲ ਜੋੜਨ ਦੀ ਮੰਗ ਉੱਠੀ, ਫ਼ਰਿਆਦ ਲੈ ਕੇ ਵਿਧਾਇਕ ਦੇ ਦਰਬਾਰ ’ਚ ਪਹੁੰਚੇ ਲੋਕ

ਨਬਜ਼-ਏ-ਪੰਜਾਬ, ਮੁਹਾਲੀ, 30 ਅਪਰੈਲ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਪ੍ਰਭਪਾਲ ਸਿੰਘ ਗਿੱਲ, ਸਾਗਰ ਸਿੰਘ, ਵਿਨੋਦ ਗਰਗ, ਪ੍ਰੀਤਮ ਸਿੰਘ ਅਤੇ ਅਵਤਾਰ ਸਿੰਘ ਸਮੇਤ ਹੋਰ ਵਸਨੀਕ ਆਪੋ-ਆਪਣੀਆਂ ਸਮੱਸਿਆਵਾਂ ਲੈ ਕੇ ਵਿਧਾਇਕ ਦੇ ਦਰਬਾਰ ਵਿੱਚ ਪਹੁੰਚੇ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਐਰੋਸਿਟੀ ਦੇ ਵਸਨੀਕਾਂ ਨੇ ਇਸ ਖੇਤਰ ਨੂੰ ਨਹਿਰੀ ਪਾਣੀ ਦੀ ਸਪਲਾਈ ਲਾਈਨ ਨਾਲ ਜੋੜਨ ਦੀ ਮੰਗ ਕੀਤੀ। ਲੋਕਾਂ ਨੇ ਕਿਹਾ ਕਿ ਐਰੋਸਿਟੀ ਵਿੱਚ ਵੱਡੀ ਗਿਣਤੀ ਵਿੱਚ ਵਸੋਂ ਹੋ ਚੁੱਕੀ ਹੈ ਪ੍ਰੰਤੂ ਇੱਥੇ ਬਿਜਲੀ-ਪਾਣੀ ਅਤੇ ਟੁੱਟੀਆਂ ਸੜਕਾਂ ਦੀ ਵੱਡੀ ਸਮੱਸਿਆ ਹੈ।
ਲੋਕਾਂ ਨੇ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਅਤੇ ਲਾਵਾਰਿਸ ਪਸ਼ੂਆਂ ਸਮੇਤ ਪੀਣ ਵਾਲੇ ਦੀ ਕਿੱਲਤ ਅਤੇ ਬਿਜਲੀ ਸਪਲਾਈ ਆਦਿ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ। ਕਈ ਵਿਅਕਤੀਆਂ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਦਾ ਮੁੱਦਾ ਚੁੱਕਦਿਆਂ ਗਲੀਆਂ-ਨਾਲੀਆਂ, ਫਿਰਨੀਆਂ ਬਣਾਉਣ, ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਕੀਤੀ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਬੜੇ ਠਰੰ੍ਹਮੇ ਨਾਲ ਲੋਕਾਂ ਦੀ ਗੱਲ ਸੁਣੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਪਰੋਕਤ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਉਣ ਲਈ ਪੂਰੀ ਵਾਹ ਲਾਈ ਜਾਵੇਗੀ। ਉਨ੍ਹਾਂ ਨੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਐਰੋਸਿਟੀ ਇਲਾਕਾ ਗਮਾਡਾ ਅਧੀਨ ਆਉਂਦਾ ਹੈ ਅਤੇ ਲੋਕਾਂ ਨੂੰ ਗਮਾਡਾ ਤੋਂ ਬਹੁਤ ਸ਼ਿਕਾਇਤਾਂ ਹਨ। ਇਲਾਕੇ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ ਪ੍ਰੰਤੂ ਗਮਾਡਾ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਲੋਕਾਂ ਨੂੰ ਖੱਜਲ-ਖੁਆਰ ਕਰਦੇ ਹਨ, ਉਨ੍ਹਾਂ ਬਾਰੇ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮਾਂ-ਕਾਰਾਂ ਸਬੰਧੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…