ਮਾਤਾ ਬਲਦੇਵ ਕੌਰ ਸੋਹਾਣਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ, ਮੁਹਾਲੀ, 30 ਅਪਰੈਲ:
ਇੱਥੋਂ ਦੇ ਸੈਕਟਰ-77 ਦੇ ਵਸਨੀਕ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਦੇ ਮਾਤਾ ਬੀਬੀ ਬਲਦੇਵ ਕੌਰ ਸੋਹਾਣਾ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਹੋਇਆ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ। ਹਜ਼ੂਰੀ ਰਾਗੀ ਪਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਕੀਤਾ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਕਾਰਕੁਨਾਂ ਸ਼ਰਧਾਂਜਲੀ ਭੇਟ ਕੀਤੀ।
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਬੈਦਵਾਨ ਪਰਿਵਾਰ ਤੋਂ ਸਾਰਿਆਂ ਨੂੰ ਸੇਧ ਲੈਣ ਦੀ ਗੱਲ ਕਹੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪਰਿਵਾਰ ਦੀ ਆਪਸੀ ਭਾਈਚਾਰਕ ਸਾਂਝ ਬਾਰੇ ਦੱਸਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮਾਂ ਦੀ ਮਮਤਾ ਅਤੇ ਪਰਿਵਾਰ ਤੇ ਰਿਸ਼ਤਿਆਂ ਨੂੰ ਜੋੜ ਕੇ ਰੱਖਣ ਲਈ ਮਾਤਾ ਬਲਦੇਵ ਕੌਰ ਸੋਹਾਣਾ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਤੋਂ ਜਾਣੂ ਕਰਵਾਉਂਦਿਆਂ ਸਮਾਰੋਹ ਵਿੱਚ ਪਹੁੰਚੇ ਸਾਰੇ ਪਤਵੰਤਿਆਂ ਨੂੰ ਇਸ ਪਰਿਵਾਰ ਤੋਂ ਸਿੱਖਿਆ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਅਖੀਰ ਵਿੱਚ ਸਮਾਜ ਸੇਵੀ ਬਲਦੇਵ ਸਿੰਘ ਕੰਗ ਨੇ ਸੋਹਾਣਾ ਪਰਿਵਾਰ ਨਾਲ ਆਪਣੀ ਸਾਂਝ ਬਾਰੇ ਦੱਸਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਪੱਤਰਕਾਰ ਕਰਮਜੀਤ ਸਿੰਘ ਚਿੱਲਾ ਨੇ ਪਰਿਵਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਤੇ ਸੁਖਵਿੰਦਰ ਸਿੰਘ ਗੋਲਡੀ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਇੰਦਰਜੀਤ ਸਿੰਘ ਰੰਧਾਵਾ, ਐਡਵੋਕੇਟ ਗਗਨਦੀਪ ਸਿੰਘ ਮਾਨ, ਨੰਬਰਦਾਰ ਪ੍ਰੇਮ ਸਿੰਘ ਸੋਹਾਣਾ, ਹਰਵਿੰਦਰ ਸਿੰਘ ਤੇ ਹਰਸੰਗਤ ਸਿੰਘ, ਪਿਆਰਾ ਸਿੰਘ ਤੂਰ, ਲਖਵਿੰਦਰ ਸਿੰਘ ਕਾਲਾ, ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਸਰਬਜੀਤ ਸਿੰਘ ਸਮਾਣਾ, ਹਰਜੀਤ ਸਿੰਘ ਭੋਲੂ, ਸੁੱਚਾ ਸਿੰਘ ਕਲੌੜ, ਸੁਖਦੇਵ ਸਿੰਘ ਪਟਵਾਰੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਸਿੰਘ ਰੂਬੀ, ਕਮਲਜੀਤ ਕੌਰ, ਸਤਵੀਰ ਸਿੰਘ ਧਨੋਆ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੀਤ ਸਿੰਘ ਵਾਲੀਆ, ਅਰੁਣ ਸ਼ਰਮਾ, ਆਰਪੀ ਸ਼ਰਮਾ, ਬੌਬੀ ਕੰਬੋਜ, ਬਲਰਾਜ ਸਿੰਘ ਗਿੱਲ, ਯੂਥ ਆਗੂ ਸਤਿੰਦਰ ਸਿੰਘ ਗਿੱਲ, ਖੁਸ਼ਵਿੰਦਰ ਸਿੰਘ, ਕਿਸਾਨ ਆਗੂ ਜਸਵੰਤ ਸਿੰਘ ਮਾਣਕ ਮਾਜਰਾ, ਮਨਮੋਹਨ ਸਿੰਘ ਸੋਹਾਣਾ, ਜਥੇਦਾਰ ਸਾਧੂ ਸਿੰਘ ਟੋਡਰ ਮਾਜਰਾ, ਮਿੰਦਰ ਸਿੰਘ ਸੋਹਾਣਾ, ਮਲਕੀਤ ਸਿੰਘ ਖੱਟੜਾ, ਕੁਲਦੀਪ ਸਿੰਘ ਬੈਂਰੋਪੁਰ, ਸਟੇਟ ਐਵਾਰਡੀ ਫੂਲਰਾਜ ਸਿੰਘ, ਰਣਦੀਪ ਸਿੰਘ ਬੈਦਵਾਨ, ਤੇਜਿੰਦਰ ਸਿੰਘ ਪੂਨੀਆ, ਗਗਨਪ੍ਰੀਤ ਸਿੰਘ ਬੈਂਸ, ਕੁਲਵੰਤ ਸਿੰਘ ਬਰਿਆਲੀ, ਗੁਰਮੇਲ ਸਿੰਘ ਮੌਜੇਵਾਲ, ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਬਿੱਲਾ, ਕੁਲਦੀਪ ਸਿੰਘ ਸਮਾਣਾ, ਜੱਸੀ ਸੋਹਾਣਾ, ਅਜੈਪਾਲ ਸਿੰਘ ਮਿੱਡੂਖੇੜਾ, ਮੇਜਰ ਸਿੰਘ, ਸੌਰਵ ਸੋਹਾਣਾ, ਹਰਮੇਸ਼ ਸਿੰਘ ਕੁੰਭੜਾ, ਗੁਰਮੁੱਖ ਸਿੰਘ ਸੋਹਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਕਰਮਜੀਤ ਸਿੰਘ ਕੰਮਾਂ ਬੜੀ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਪਡਿਆਲਾ, ਹਰਜਿੰਦਰ ਸਿੰਘ ਬਰਿਆਲੀ, ਹਰਦੀਪ ਸਿੰਘ ਬਨਲਾਣਾ, ਜਸਵੀਰ ਕੌਰ ਅੱਤਲੀ, ਹਰਮਨਜੋਤ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…