ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਮਜ਼ਦੂਰ ਦਿਵਸ’ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 30 ਅਪਰੈਲ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਮਜ਼ਦੂਰ ਦਿਵਸ ਦੀ ਸ਼ੁਰੂਆਤ 1 ਮਈ 1886 ਵਿੱਚ ਹੋਈ, ਇਸ ਦਿਨ ਮਜ਼ਦੂਰਾਂ ਦੇ ਸੰਗਠਨ, ਉਨ੍ਹਾਂ ਦੀ ਸ਼ਕਤੀ, ਸਮਾਜ ਪ੍ਰਤੀ ਉਨ੍ਹਾਂ ਦੇ ਕਰੱਤਵ ਅਤੇ ਸੇਵਾ-ਭਾਵਨਾ ਨੂੰ ਯਾਦ ਕੀਤਾ ਜਾਂਦਾ ਹੈ, ਵਿਦਿਆਰਥੀਆਂ ਨੇ ਅੱਜ ਖ਼ੁਦ ਸਕੂਲ ਕੈਂਪਸ ਦੀ ਸਫ਼ਾਈ ਕੀਤੀ ਅਤੇ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਦਾ ਪ੍ਰਣ ਲਿਆ।
ਇਸ ਮੌਕੇ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਜਿਸ ਨੂੰ ਵਿਦਿਆਰਥੀਆਂ ਨੇ ਬੜੇ ਹੀ ਖ਼ੂਬਸੂਰਤ ਢੰਗ ਨਾਲ ਪੇਸ਼ ਕੀਤਾ ਅਤੇ ਸਕਿੱਟ ਵੀ ਪੇਸ਼ ਕੀਤੀ। ਵਿਦਿਆਰਥੀਆਂ ਨੇ ਗਰੀਟਿੰਗ ਕਾਰਡ ਬਣਾ ਕੇ ਮਜ਼ਦੂਰਾਂ ਪ੍ਰਤੀ ਆਪਣਾ ਸਨਮਾਨ ਪੇਸ਼ ਕੀਤਾ ਅਤੇ ਮਜ਼ਦੂਰਾਂ ਨੂੰ ਫਰੂਟ-ਚਾਰਟ, ਸੈਂਡਵਿਚ ਅਤੇ ਜੂਸ ਵੰਡ ਕੇ ਉਨ੍ਹਾਂ ਪ੍ਰਤੀ ਆਪਣਾ ਪਿਆਰ ਜ਼ਾਹਰ ਕੀਤਾ।
ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਮਜ਼ਦੂਰ ਦਿਵਸ ਦੀ ਸ਼ੁਰੂਆਤ ਅਮਰੀਕਾ ਵਿੱਚ ਹੋਈ ਸੀ। ਉਸ ਸਮੇਂ ਮਜ਼ਦੂਰਾਂ ਦੀ ਮੰਗ ਸੀ ਕਿ ਕੰਮ ਕਰਨ ਦਾ ਵਕਤ ਅੱਠ ਘੰਟੇ ਤੋਂ ਵੱਧ ਨਾ ਹੋਵੇ। ਸਾਨੂੰ ਇਨ੍ਹਾਂ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਉਹ ਹਰ ਸਮੇਂ ਗਰਮੀ, ਸਰਦੀ, ਮੀਂਹ ਵਿੱਚ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਦੇ ਹਨ। ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਸਾਰੇ ਕਰਮਚਾਰੀਆਂ ਨੂੰ ‘ਮਜ਼ਦੂਰ ਦਿਵਸ’ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਤੋਹਫ਼ੇ ਵੀ ਵੰਡੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…