ਵਪਾਰੀਆਂ ਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਫੌਰੀ ਹੱਲ ਕਰਾਂਗੇ: ਵਿਨੀਤ ਵਰਮਾ

ਕਮਿਸ਼ਨ ਦੇ ਮੈਂਬਰ ਤੇ ਕਮਿਸ਼ਨਰ ਨੇ ਛੋਟੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 30 ਅਪਰੈਲ:
ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ‘ਆਪ’ ਆਗੂ ਵਿਨੀਤ ਵਰਮਾ ਨੇ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਦੀ ਮੌਜੂਦਗੀ ਵਿੱਚ ਨਗਰ ਭਵਨ ਮੁਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਦੇ ਪ੍ਰਧਾਨਾਂ, ਵਪਾਰ ਮੰਡਲ, ਇੰਡਸਟਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਕੀਤੀ। ਨਗਰ ਨਿਗਮ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਵਪਾਰੀਆਂ ਨੇ ਕਿਹਾ ਕਿ ਮਾਰਕੀਟਾਂ ਦੀ ਸਫ਼ਾਈ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ ਜਾਂਦੀ। ਦੁਕਾਨਦਾਰਾਂ ਨੇ ਮਾਰਕੀਟਾਂ ਵਿੱਚ ਵਾਹਨ ਪਾਰਕਿੰਗ ਦਾ ਮੁੱਦਾ ਵੀ ਚੁੱਕਿਆ। ਕਮਿਸ਼ਨ ਦੇ ਮੈਂਬਰ ਅਤੇ ਕਮਿਸ਼ਨਰ ਨੇ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਕਿ ਮਾਰਕੀਟਾਂ ਵਿੱਚ ਸਵੇਰੇ ਜਲਦੀ ਸਫ਼ਾਈ ਕੀਤੀ ਜਾਵੇ।
ਮਾਰਕੀਟਾਂ ਦੇ ਨੇੜੇ ਬਣੇ ਆਰਐਮਸੀ ਪੁਆਇੰਟਾਂ ਤੋਂ ਬਦਬੂ ਕਾਰਨ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗੈਰ-ਕਾਨੂੰਨੀ ਰੇਹੜੀ-ਫੜੀ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਵਪਾਰੀਆਂ ਨੇ ਕਿਹਾ ਕਿ ਪਬਲਿਕ ਟਾਇਲਟ ਤੇ ਬਾਥਰੂਮ ਦੀ ਸਾਂਭ-ਸੰਭਾਲ ਚੰਗੀ ਤਰ੍ਹਾਂ ਨਹੀਂ ਕੀਤੀ ਜਾਂਦੀ। ਲਿਹਾਜ਼ਾ ਉਨ੍ਹਾਂ ਦੀ ਸਾਂਭ-ਸੰਭਾਲ ਦਾ ਕੰਮ ਵਪਾਰੀਆਂ ਨੂੰ ਦਿੱਤਾ ਜਾਵੇ, ਤਾਂ ਜੋ ਉਹ ਆਪਣੇ ਪੱਧਰ ’ਤੇ ਸਫ਼ਾਈ ਕਰਵਾ ਸਕਣ। ਇਸ ਦੌਰਾਨ ਵੱਖ-ਵੱਖ ਐਸੋਸੀਏਸ਼ਨਾਂ ਨੇ ਗਮਾਡਾ ਅਤੇ ਪੁਲੀਸ ਨਾਲ ਸਬੰਧਤ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤੇ।
ਇਸ ਮੌਕੇ ਵਿਨੀਤ ਵਰਮਾ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਵਪਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਸੂਬੇ ਦੇ ਆਰਥਿਕ ਵਿਕਾਸ ਦਾ ਅਹਿਮ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਧਾਨ ਤੇ ‘ਆਪ’ ਵਲੰਟੀਅਰ ਅਕਵਿੰਦਰ ਸਿੰਘ ਗੋਸਲ, ਬਾਕੀ ਮਾਰਕੀਟਾਂ ਦੇ ਪ੍ਰਧਾਨਾਂ ਵਿੱਚ ਨਿਤੀਸ਼ ਵਿੱਜ, ਸਤਨਾਮ ਸਿੰਘ, ਹਰੀਸ਼ ਸਿੰਗਲਾ, ਅਨਿਲ ਕੁਮਾਰ, ਜਸਵਿੰਦਰ ਸਿੰਘ, ਰਤਨ ਸਿੰਘ, ਸੁਰੇਸ਼ ਵਰਮਾ ਤੇ ਸਰਬਜੀਤ ਸਿੰਘ ਪ੍ਰਿੰਸ, ਮਨੋਜ ਕੁਮਾਰ, ਰਿੱਕੀ ਸ਼ਰਮਾ ਤੇ ਵਿਕਾਸ ਕੁਮਾਰ, ਗੁਰਬਚਨ ਸਿੰਘ, ਪੰਕਜ ਸ਼ਰਮਾ, ਅਸ਼ੋਕ ਅਗਰਵਾਲ, ਫੌਜਾ ਸਿੰਘ, ਵਪਾਰ ਮੰਡਲ ਦੇ ਚੇਅਰਮੈਨ ਸੀਤਲ ਸਿੰਘ, ਸੁਰੇਸ਼ ਗੋਇਲ, ਇੰਡਸਟਰੀ ਐਸੋਸੀਏਸ਼ਨ ਫੇਜ਼-9 ਦੇ ਨੁਮਾਇੰਦੇ ਦਵਿੰਦਰ ਸਿੰਘ ਲੌਂਗੀਆਂ ਤੇ ਗੁਰਨਾਮ ਸਿੰਘ, ਕਰਿਆਨਾ ਐਸੋਸੀਏਸ਼ਨ ਦੇ ਨੁਮਾਇੰਦੇ ਯਸ਼ਪਾਲ ਸਿੰਗਲਾ, ਅਮਰਦੀਪ ਕੌਰ, ਕਸ਼ਮੀਰ ਕੌਰ ਅਤੇ ਸੁਰਿੰਦਰ ਸਿੰਘ ਮਟੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…