Share on Facebook Share on Twitter Share on Google+ Share on Pinterest Share on Linkedin ਮੇਅਰ ਜੀਤੀ ਸਿੱਧੂ ਵੱਲੋਂ ਮੁਹਾਲੀ ਦੇ ਵਾਟਰ ਟਰੀਟਮੈਂਟ ਪਲਾਂਟਾਂ ਨੂੰ ਹੌਟਲਾਈਨ ਨਾਲ ਜੋੜਨ ਦੀ ਮੰਗ ਅਨਐਲਾਨੇ ਬਿਜਲੀ ਕੱਟਾਂ ਕਾਰਨ ਪਾਣੀ ਦੀ ਸਪਲਾਈ ਹੁੰਦੀ ਹੈ ਪ੍ਰਭਾਵਿਤ: ਮੇਅਰ ਜੀਤੀ ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 1 ਮਈ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਨਾਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਦੋਵੇਂ ਵਾਟਰ ਟਰੀਟਮੈਂਟ ਪਲਾਂਟਾਂ ਨੂੰ ਫੌਰੀ ਹੌਟਲਾਈਨ ਨਾਲ ਜੋੜਨ ਦੀ ਮੰਗ ਕੀਤੀ ਹੈ ਤਾਂ ਜੋ ਗਰਮੀ ਦੇ ਮੌਸਮ ਵਿੱਚ ਸ਼ਹਿਰ ਵਾਸੀਆਂ ਨੂੰ ਲੋੜ ਅਨੁਸਾਰ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਸਕੇ। ਨਾਲ ਹੀ ਉਨ੍ਹਾਂ ਪਾਵਰਕੌਮ ਮੈਨੇਜਮੈਂਟ ਨੂੰ ਬਿਜਲੀ ਕੱਟਾਂ ਬਾਰੇ ਅਗਾਊਂ ਜਾਣਕਾਰੀ ਦੇਣ ਲਈ ਕਿਹਾ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਵੇਰਕਾ ਚੌਂਕ ਦੇ ਨੇੜੇ ਬਿਜਲੀ ਵਿਭਾਗ ਦਾ ਕੋਈ ਕੰਮ ਚਲਦੇ ਹੋਣ ਕਾਰਨ ਸੈਕਟਰ-56 ਅਤੇ ਸੈਕਟਰ-57 ਖੇਤਰ ਵਿੱਚ ਬੀਤੇ ਕੱਲ੍ਹ ਵੀ ਲੰਮਾ ਕੱਟ ਲੱਗਿਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਤਿੰਨ ਚਾਰ ਦਿਨ ਲਗਾਤਾਰ ਕੱਟ ਲੱਗਦੇ ਰਹੇ ਹਨ, ਜਿਸ ਕਾਰਨ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਵਾਟਰ ਟਰੀਟਮੈਂਟ ਪਲਾਂਟਾਂ ਤੋਂ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪੂਰੇ ਇਲਾਕੇ ਵਿੱਚ ਪਾਣੀ ਸਪਲਾਈ ਕੀਤੀ ਜਾਂਦੀ ਹੈ। ਇੰਜ ਹੀ ਬਿਜਲੀ ਕੱਟ ਲੱਗਣ ਨਾਲ ਪਾਣੀ ਦੀ ਸਪਲਾਈ ਦਾ ਪ੍ਰੈਸ਼ਰ ਕਾਫ਼ੀ ਘੱਟ ਜਾਂਦਾ ਹੈ, ਉੱਪਰਲੀਆਂ ਮੰਜ਼ਲਾਂ ’ਤੇ ਪਾਣੀ ਨਹੀਂ ਚੜ੍ਹਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਸੁਚਾਰੂ ਢੰਗ ਨਾਲ ਵਰਤੋਂ ਕਰਨ ਤਾਂ ਜੋ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਵੇਰ ਵੇਲੇ ਕਿਸੇ ਵੀ ਸੂਰਤ ਵਿੱਚ ਬਗੀਚਿਆਂ ਨੂੰ ਪਾਣੀ ਨਾ ਦਿੱਤਾ ਜਾਵੇ ਅਤੇ ਟੁੱਟੀ ਤੋਂ ਸਿੱਧਾ ਪਾਈਪ ਲਗਾ ਕੇ ਗੱਡੀਆਂ ਨਾ ਧੋਈਆਂ ਜਾਣ। ਇਸ ਸਬੰਧੀ ਜਨ ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਵੱਖ-ਵੱਖ ਟੀਮਾਂ ਭੇਜ ਕੇ ਚਲਾਨ ਕੀਤੇ ਜਾ ਰਹੇ ਹਨ ਪਰ ਲੋਕਾਂ ਨੂੰ ਖ਼ੁਦ ਜਾਗਰੂਕ ਹੋਣ ਦੀ ਲੋੜ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ