ਮੁਹਾਲੀ ਪੁਲੀਸ ਵੱਲੋਂ ਡਲਿਵਰੀ ਬੁਆਏ ਹੈਰੋਇਨ ਸਮੇਤ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 1 ਮਈ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 25 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਡਲਿਵਰੀ ਬੁਆਏ ਜਸਵੰਤ ਸਿੰਘ ਵਾਸੀ ਪਿੰਡ ਕਮਰੇਵਾਲਾ (ਜਲਾਲਾਬਾਦ) ਵਜੋਂ ਹੋਈ ਹੈ। ਅੱਜ ਇੱਥੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੇ ਇੱਕ ਮੋਟਰ ਸਾਈਕਲ ਸਵਾਰ ਨੂੰ ਸ਼ੱਕ ਦੇ ਅਧਾਰ ’ਤੇ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਵਾਪਸ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਜਦੋਂ ਪੁਲੀਸ ਨੇ ਜਸਵੰਤ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਮੋਟਰ ਸਾਈਕਲ ਚਾਲਕ ਜਸਵੰਤ ਸਿੰਘ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੁਲੀਸ ਅਨੁਸਾਰ ਮੁਲਜ਼ਮ ਫਿਰੋਜ਼ਪੁਰ ਤੋਂ ਹੈਰੋਇਨ ਲਿਆ ਕੇ ਮੁਹਾਲੀ ਖੇਤਰ ਵਿੱਚ ਵੇਚਦਾ ਸੀ। ਉਹ ਕੁਝ ਦਿਨ ਪਹਿਲਾਂ ਹੀ ਮੁਹਾਲੀ ਆਇਆ ਸੀ ਅਤੇ ਬਤੌਰ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…