Share on Facebook Share on Twitter Share on Google+ Share on Pinterest Share on Linkedin ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਇੱਕ ਨਵਾਂ ਰਾਹ ਦਸੇਰਾ ਬਣ ਕੇ ਉੱਭਰੇਗਾ: ਸਿਹਤ ਮੰਤਰੀ ਮੁਹਾਲੀ ਵਿੱਚ ਅਪਗਰੇਡ ਤੇ ਨਵੀਨੀਕਰਨ ਕੀਤੇ ਨਸ਼ਾ ਮੁਕਤੀ ਕੇਂਦਰ ਦਾ ਉਦਘਾਟਨ ਨਸ਼ਾ ਪੀੜਤਾਂ ਦੇ ਇਲਾਜ ਲਈ ਪੰਜਾਬ ਨੇ ਬਿਸਤਰਿਆਂ ਦੀ ਸਮਰੱਥਾ 1500 ਤੋਂ ਵਧਾ ਕੇ 5000 ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 1 ਮਈ: ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ ਇੱਕ ਹੋਰ ਨਵਾਂ ਰਾਹ ਦਸੇਰਾ ਕਦਮ ਚੁੱਕਦਿਆਂ ਅੱਜ ਸੈਕਟਰ-66 ਵਿੱਚ ਅਪਗਰੇਡ ਅਤੇ ਨਵੀਨੀਕਰਨ ਕੀਤੇ ‘ਸਰਕਾਰੀ ਨਸ਼ਾ ਮੁਕਤੀ ਕੇਂਦਰ’ ਦੀ ਸ਼ੁਰੂਆਤ ਕੀਤੀ ਗਈ। ਇਸ ਵਿੱਚ ਬਿਸਤਰਿਆਂ ਦੀ ਸਮਰੱਥਾ 100 ਤੱਕ ਵਧਾ ਦਿੱਤੀ ਗਈ ਹੈ। ਸਨ ਫਾਉਂਡੇਸ਼ਨ ਦੀ ਮਦਦ ਨਾਲ ਹੁਨਰ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ ਹੈ। ਜਲਦੀ ਹੀ ਇੱਥੇ ਇੱਕ ਹੋਰ ਮੰਜ਼ਲ ਬਣਾ ਕੇ ਬਿਸਤਰਿਆਂ ਦੀ ਸਮਰੱਥਾ 200 ਤੱਕ ਵਧਾ ਦਿੱਤੀ ਜਾਵੇਗੀ। ਇਹ ਗੱਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਸਭਾ ਮੈਂਬਰ ਤੇ ਸਨ ਫਾਉਂਡੇਸ਼ਨ ਦੇ ਸਰਪ੍ਰਸਤ ਵਿਕਰਮਜੀਤ ਸਿੰਘ ਸਾਹਨੀ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਨਵੀਨੀਕਰਨ ਬੁਨਿਆਦੀ ਢਾਂਚੇ ਦਾ ਉਦਘਾਟਨ ਕਰਨ ਸਮੇਂ ਆਖੀ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦੂਰ-ਦਰਸ਼ੀ ਦ੍ਰਿਸ਼ਟੀਕੋਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਜਲਦੀ ਹੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੁਨੀਆ ਭਰ ਵਿੱਚ ਇੱਕ ਮਾਰਗ ਦਰਸ਼ਕ ਮਾਡਲ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਵਿਸ਼ਵ ਦੀ ਸਾਂਝੀ ਸਮੱਸਿਆ ਹੈ ਅਤੇ ਹਰ ਕੋਈ ਆਪਣੇ ਨਾਗਰਿਕਾਂ ਦੀ ਰੱਖਿਆ ਲਈ ਇਸ ਤੋਂ ਛੁਟਕਾਰਾ ਪਾਉਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਮੰਤਰੀ ਨੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਨਸ਼ਿਆਂ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਫ਼ੈਸਲਾਕੁਨ ਜੰਗ ਛੇੜੀ ਗਈ ਹੈ ਅਤੇ ਹੁਣ ਤੱਕ ਵੱਡੀ ਗਿਣਤੀ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। ਹੁਣ ਸੂਬੇ ਵਿੱਚ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਬਚਾਉਣ ਲਈ ਇਲਾਜ ਅਤੇ ਪੁਨਰਵਾਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਨੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੌਜੂਦਾ 1500 ਤੋਂ 5000 ਬਿਸਤਰਿਆਂ ਨੂੰ ਵਧਾ ਦਿੱਤਾ ਹੈ ਅਤੇ ਐਨਜੀਓਜ਼ ਦੀ ਮਦਦ ਨਾਲ ਮੁੜ ਵਸੇਬਾ ਕੇਂਦਰਾਂ ਵਿੱਚ ਹੁਨਰ ਸਿਖਲਾਈ ਕੋਰਸ ਸ਼ੁਰੂ ਕੀਤੇ ਗਏ ਹਨ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸੰਸਥਾ ਸਨ ਫਾਉਂਡੇਸ਼ਨ ਹਮੇਸ਼ਾ ਨੌਜਵਾਨਾਂ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਨੇ ਸਰਕਾਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਇਤਿਹਾਸਕ ਲੜਾਈ ਦਾ ਹਿੱਸਾ ਬਣਨ ਦਾ ਮੌਕਾ ਦਿੱਤਾ ਗਿਆ, ਜਿਸ ਨਾਲ ਪੀੜਤ ਨੌਜਵਾਨਾਂ ਨੂੰ ਸਿਹਤਮੰਦ ਅਤੇ ਮਾਣਮੱਤਾ ਜੀਵਨ ਜਿਊਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਨਸ਼ਾ ਛੁਡਾਊ ਕੇਂਦਰ ਦੀ ਇਨ੍ਹਾਂ ਸੁਧਾਰਾਂ ਅਤੇ ਨਵੀਨੀਕਰਨ ਲਈ ਚੋਣ ਕਰਨ ਲਈ ਸਿਹਤ ਮੰਤਰੀ ਦਾ ਧੰਨਵਾਦ ਕੀਤਾ। ਜਿਸ ਨਾਲ ਇੱਥੇ ਹੁਨਰ ਸਿਖਲਾਈ ਕੋਰਸ ਸ਼ੁਰੂ ਕਰਕੇ ਬੁਨਿਆਦੀ ਢਾਂਚਾ ਅਤੇ ਹੋਰ ਨਵੀਨਤਾ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਪੰਜਾਬ ਸਿਹਤ ਨਿਗਮ ਦੇ ਚੇਅਰਮੈਨ ਰਮਨ ਬਹਿਲ, ਵਾਈਸ ਚੇਅਰਮੈਨ ਮਨਿੰਦਰਜੀਤ ਘਨੌਰ, ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਸਕੱਤਰ ਬਸੰਤ ਗਰਗ, ਏਡੀਸੀ ਸੋਨਮ ਚੌਧਰੀ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ