Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ: ਬਰਸਟ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਸਾਜ਼ਿਸ਼ਾਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ ‘ਆਪ’ ਨਬਜ਼-ਏ-ਪੰਜਾਬ, ਮੁਹਾਲੀ, 2 ਮਈ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦਾ ਪਾਣੀ ਲੁੱਟਣ ਲਈ ਕੋਝੀਆਂ ਚਾਲਾ ਚੱਲ ਰਹੀ ਹੈ। ਦੇਸ਼ ਦੀ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਧੱਕੇ ਨਾਲ ਐਵਾਰਡ ਦੇ ਕੇ ਗੈਰ-ਸਿਧਾਂਤਕ ਤਰੀਕੇ ਵਰਤ ਕੇ ਪੰਜਾਬ ਦਾ ਪਾਣੀ ਖੋਹਿਆ ਸੀ। ਹੁਣ ਮੋਦੀ ਸਰਕਾਰ ਇਸ ਤੋਂ ਅੱਗੇ ਜਾ ਕੇ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ ਅਤੇ ਸੂਬੇ ਦੇ ਪਾਣੀ ’ਤੇ ਡਾਕਾ ਮਾਰਨ ਜਾ ਰਹੀ ਹੈ, ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪਹਿਲਾਂ ਹੀ 3.110 ਐਮਏਐਫ਼ ਪਾਣੀ ਦੀ ਖਪਤ ਕਰ ਚੁੱਕਾ ਹੈ, ਜਦੋਂਕਿ ਉਸ ਦੀ ਸਾਲਾਨਾ ਵੰਡ 2.987 ਐਮ.ਏ.ਐਫ. ਹੈ। ਹਰਿਆਣਾ ਵੱਲੋਂ 8500 ਕਿਊਸਿਕ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਉਨ੍ਹਾਂ ਨੂੰ ਪੀਣ ਵਾਸਤੇ 1700 ਕਿਊਸਿਕ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਬੇਇਨਸਾਫ਼ੀ ਨਹੀਂ ਹੈ। ਪੰਜਾਬ ਵਿੱਚ ਹੜ੍ਹ ਆਉਣ ਦੇ ਬਾਵਜੂਦ ਕੋਈ ਪੈਕਜ ਨਹੀਂ ਦਿੱਤਾ ਗਿਆ। ਕਰੀਬ 700 ਕਰੋੜ ਰੂਰਲ ਡਿਵੈਲਪਮੈਂਟ ਫੰਡ ਰੋਕ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਨੇ ਪਿਛਲੇ 11 ਸਾਲਾਂ ਵਿੱਚ ਵੱਡੇ ਅਦਾਰਿਆਂ ਦੇ 16.50 ਲੱਖ ਕਰੋੜ ਦੇ ਕਰਜ਼ੇ ਮੁਆਫ਼ ਕੀਤੇ, ਪ੍ਰੰਤੂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਦਾ 94000 ਕਰੋੜ ਮੁਆਫ਼ ਨਹੀਂ ਕੀਤਾ। ਮੋਦੀ ਦੀ ਛਵੀ ਚਮਕਾਉਣ ਲਈ 11 ਸਾਲਾਂ ਵਿੱਚ 15000 ਕਰੋੜ ਤੋਂ ਵੱਧ ਪ੍ਰਚਾਰ ਲਈ ਖ਼ਰਚ ਕੀਤਾ ਗਿਆ। ਭਾਰਤ ਵਿੱਚ ਫਿਰਕੂ ਵੰਡ ਪਾਉਣ ਲਈ ਭਾਜਪਾ ਨੇ ਹਰ ਹੀਲਾ ਵਰਤਿਆ, ਪ੍ਰੰਤੂ ਭਾਰਤ ਲੋਕ ਰਾਜ ਸੰਵਿਧਾਨ ਡਾ. ਬੀਆਰ ਅੰਬੇਡਕਰ ਦੇ ਮੁਤਾਬਕ ਚੱਲਣਾ ਹੈ ਅਤੇ ਇਸ ਦੀ ਰਾਖੀ ਲਈ ਸਾਡੇ ਨੌਜਵਾਨਾਂ ਕੋਲ ਸ਼ਹੀਦ ਭਗਤ ਸਿੰਘ ਦਾ ਜੋਸ਼ ਹੈ, ਸਰਬੱਤ ਦੇ ਭਲੇ ਲਈ ਬਾਬਾ ਨਾਨਕ ਦੀ ਬਾਣੀ ਹੈ ਅਤੇ ਹੋਰ ਹਜ਼ਾਰਾਂ ਮਹਾਂਪੁਰਸ਼ ਮਨੱੁਖਤਾ ਦੇ ਭਲੇ ਦਾ ਸੰਦੇਸ਼ ਦੇ ਕੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਪੰਜਾਬ ਦੀ ਅਣਖ ਨੂੰ ਨਾ ਵੰਗਾਰੇ। ਸੰਵਿਧਾਨ ਮੁਤਾਬਕ ਸਾਡਾ ਹੱਕ ਸਾਨੂੰ ਦੇਵੇ, ਨਹੀਂ ਤਾਂ ਪੰਜਾਬ ਵਾਲੇ ਹੱਕ ਲੈਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕਮੁੱਠ ਹੋ ਕੇ ਸਾਂਝੀ ਲੜਾਈ ਲਈ ਕੰਮ ਕਰਨਾ ਚਾਹੀਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ